ਮੋਗਾ (ਆਜ਼ਾਦ)-ਬਾਘਾ ਪੁਰਾਣਾ ਵਾਸੀ ਸੁਖਮੰਦਰ ਸਿੰਘ ਅਤੇ ਵਾੜਾ ਭਾਈਕਾ ਫਰੀਦਕੋਟ ਵਾਸੀ ਬਲਰਾਜ ਸਿੰਘ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ’ਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਲਗਾਏ ਹਨ। ਪੁਲਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮੁਲਜ਼ਮ ਸੰਦੀਪ ਸਿੰਘ ਉਰਫ਼ ਬਾਬਾ ਵਾਸੀ ਪਿੰਡ ਖਾਈ ਅਤੇ ਕਮਲਪ੍ਰੀਤ ਕੌਰ ਵਾਸੀ ਪਿੰਡ ਠੱਠੀ ਭਾਈ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਖੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਹਰਮੇਸ਼ ਲਾਲ ਵੱਲੋਂ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਕਿਰਨਦੀਪ ਕੌਰ ਨੂੰ ਡਾਕਖਾਨੇ ਵਿਚ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ ਡੇਢ ਲੱਖ ਰੁਪਏ ਲਏ ਗਏ। ਇਸੇ ਤਰ੍ਹਾਂ ਬਲਰਾਜ ਸਿੰਘ ਦੀ ਪਤਨੀ ਤਮੰਨਾ ਨੂੰ ਨਰਸ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 70 ਹਜ਼ਾਰ ਰੁਪਏ ਹੜੱਪ ਲਏ ਗਏ। ਸ਼ਿਕਾਇਤਕਰਤਾਵਾਂ ਨੇ ਦੋਸ਼ ਲਗਾਇਆ ਕਿ ਇਸ ਤਰ੍ਹਾਂ ਉਨ੍ਹਾਂ ਨਾਲ ਕੁੱਲ 3 ਲੱਖ 20 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਮੁਲਜ਼ਮਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਜਲਦ ਹੀ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿਵਾ ਦੇਣਗੇ ਪਰ ਨਾ ਤਾਂ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ। ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ ’ਤੇ ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਬਾਘਾਪੁਰਾਣਾ ਵੱਲੋਂ ਕੀਤੀ ਗਈ। ਜਾਂਚ ਦੌਰਾਨ ਦੋਵਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ। ਜਾਂਚ ਵਿਚ ਸ਼ਿਕਾਇਤ ਕਰਤਾਵਾਂ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
NEXT STORY