ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਲੋਨ ਦਿਵਾਉਣ ਦੇ ਨਾਂ 'ਤੇ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਵਾਲੇ ਚਾਰ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਸ ਨੂੰ ਕੁਲਵਿੰਦਰ ਸਿੰਘ ਵਰਧਮਾਨ ਪਾਰਕ ਚੰਡੀਗੜ੍ਹ ਰੋਡ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਖ਼ਬਰ ਵੀ ਪੜ੍ਹੋ - ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਬੈਂਕ ਤੋਂ ਲੋਨ ਦਿਵਾਉਣ ਲਈ ਯੋਗੇਸ਼ ਤਲਵਾੜ, ਨੀਰਜ ਅਤਰ, ਰਜਨੀਸ਼ ਕੌਰ ਤੇ ਨਰਿੰਦਰ ਹੈਪੀ ਨੇ ਭਰੋਸਾ ਵਿਚ ਲੈ ਕੇ 9 ਲੱਖ 52 ਹਜ਼ਾਰ ਰੁਪਏ ਦੀ ਰਕਮ ਆਨਲਾਈਨ ਬੈਂਕ ਖ਼ਾਤਿਆਂ ਵਿਚ ਲਈ ਸੀ, ਇਸ ਮਗਰੋਂ ਮੁਲਜ਼ਮਾਂ ਨੇ ਨਾ ਤਾਂ ਉਸ ਦਾ ਲੋਨ ਪਾਸ ਕਰਵਾਇਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਖਾਨਾਪੂਰਤੀ ਦੇ ਬਰਾਬਰ!
NEXT STORY