ਲੁਧਿਆਣਾ (ਜ. ਬ.): ਲੁਧਿਆਣਾ ਵਿਚ ਇਕ ਕਾਰੋਬਾਰੀ ਨਾਲ ਠੱਗੀ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੀੜਤ ਕਾਰੋਬਾਰੀ ਨੇ ਆਪਣੇ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਕਰ ਕੇ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ। ਪੀੜਤ ਕਾਰੋਬਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਮੁਲਜ਼ਮ ਨਾਲ ਪੁਰਾਣਾ ਭਾਈਚਾਰਾ ਸੀ ਅਤੇ ਇਸੇ ਭਰੋਸੇ ਦੇ ਆਧਾਰ ‘ਤੇ ਉਸ ਨੇ ਉਨ੍ਹਾਂ ਕੋਲੋਂ ਸੋਨੇ ਦੇ ਗਹਿਣੇ ਰੱਖ ਲਏ। ਉਨ੍ਹਾਂ ਦਾ ਦੋਸ਼ ਹੈ ਕਿ ਮੁਲਜ਼ਮ ਨੇ ਉਨ੍ਹਾਂ ਦੇ ਭਰਾ ਨੂੰ ਸ਼ਰਾਬ ਪਿਲਾ ਕੇ ਭਰੋਸੇ ਵਿਚ ਲਿਆ ਅਤੇ ਉਸ ਤੋਂ ਵੱਡੀ ਰਕਮ ਹੜੱਪ ਲਈ। ਜਦੋਂ ਉਨ੍ਹਾਂ ਵੱਲੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਮੁਲਜ਼ਮ ਨਾਲ ਵਿਵਾਦ ਹੋ ਗਿਆ ਅਤੇ ਮਾਮਲਾ ਲੜਾਈ-ਝਗੜੇ ਤੱਕ ਪਹੁੰਚ ਗਿਆ, ਜਿਸ ਤੋਂ ਬਾਅਦ ਪੁਲਸ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਸੀ।
ਪੀੜਤ ਪੱਖ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਸ ਨੂੰ ਪੱਕੇ ਸਬੂਤ ਅਤੇ ਸਾਰੀ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਦਿਆਂ ਮੁਲਜ਼ਮ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਪੁਲਸ ਵੱਲੋਂ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਹੋਰ ਲੋਕਾਂ ਨੂੰ ਵੀ ਆਪਣੇ ਝਾਂਸੇ ਵਿਚ ਲੈ ਕੇ ਉਨ੍ਹਾਂ ਨਾਲ ਵੀ ਠੱਗੀ ਕੀਤੀ ਹੈ। ਉੱਧਰ ਥਾਣਾ ਡਵੀਜ਼ਨ ਨੰਬਰ 3 ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ' ਸਰਕਾਰ ਨੂੰ ਕੀਤੇ ਸਵਾਲ
NEXT STORY