ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਟ੍ਰੈਵਲ ਏਜੰਟ ਵੱਲੋਂ ਠੱਗੀ ਮਾਰ ਲਈ ਗਈ ਹੈ। ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਏਜੰਟ ਨੂੰ ਪੈਸੇ ਦਿੱਤੇ ਤਾਂ ਉਸ ਨੇ ਕਿਹਾ ਕਿ ਨੌਜਵਾਨ ਨੂੰ ਛੇਤੀ ਹੀ ਦੁਬਈ ਭੇਜ ਦੇਵੇਗਾ।
ਪਰ ਇਸ ਮਗਰੋਂ ਨਾ ਤਾਂ ਉਸ ਨੇ ਨੌਜਵਾਨ ਨੂੰ ਵਿਦੇਸ਼ ਭੇਜਿਆ ਤੇ ਨਾਂ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ, ਸਗੋਂ ਉਹ ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਥਾਣਾ ਜਨਕਪੁਰੀ ਵਿਖੇ ਪਹੁੰਚ ਕੇ ਜੰਮ ਕੇ ਹੰਗਾਮਾ ਕੀਤਾ ਤੇ ਪੁਲਸ ਪ੍ਰਸ਼ਾਸਨ ਕੋਲੋਂ ਏਜੰਟ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੀੜਤ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਏਜੰਟ ਤੋਂ ਜਦੋਂ ਵੀ ਪੈਸੇ ਵਾਪਸ ਮੰਗਦੇ ਹਨ ਤਾਂ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੜੀ ਮਿਹਨਤ ਨਾਲ ਇਕ-ਇਕ ਪੈਸਾ ਜੋੜਿਆ ਹੈ ਤੇ ਇਸ ਤਰ੍ਹਾਂ ਏਜੰਟ ਨੇ ਉਨ੍ਹਾਂ ਨਾਲ ਲੱਖਾਂ ਦੀ ਠੱਗੀ ਮਾਰ ਲਈ ਹੈ। ਇਸ ਕਾਰਨ ਉਨ੍ਹਾਂ ਨੇ ਪੁਲਸ ਥਾਣੇ ਵਿਖੇ ਠੱਗ ਏਜੰਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਦੀ ਵੱਡੀ ਕਾਰਵਾਈ, 1 ਔਰਤ ਸਣੇ 2 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕੀਤਾ ਕਾਬੂ
NEXT STORY