ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਕੋਟ ਭਾਈ ਸੌਦਾਗਰ ਦਾਖਲੀ ਮਾਛੀਵਾੜਾ ਵਿਖੇ ਜ਼ਮੀਨ ਦਾ ਝੂਠਾ ਇਕਰਾਰਨਾਮਾ ਕਰਕੇ 40 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦਰਖ਼ਾਸਤ/ਯੂਆਈਡੀ ਨੰਬਰ 265702 ਰਾਹੀਂ ਗੁਰਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਟ ਭਾਈ ਸੌਦਾਗਰ ਦਾਖਲੀ ਮਾਛੀਵਾੜਾ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀਅਨ ਦਾਰਾ ਸਿੰਘ ਪੁੱਤਰ ਮੁਨਸ਼ਾ ਸਿੰਘ, ਅਮਰਜੀਤ ਸਿੰਘ ਪੁੱਤਰ ਦਾਰਾ ਸਿੰਘ ਅਤੇ ਸਰਬਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਉਸ ਨਾਲ ਜ਼ਮੀਨ ਦਾ ਝੂਠਾ ਇਕਰਾਰਨਾਮਾ ਕਰਕੇ 40 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਕਰਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਬਾਅਦ ਮਾਮਲੇ ਦੀ ਪੜਤਾਲ ਕਰਦੇ ਹੋਏ ਉਕਤ ਦੋਸ਼ੀਅਨ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ।
PGI ’ਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਪ੍ਰਸ਼ਾਸਕ ਨੇ ਲਿਆ ਗੰਭੀਰ ਨੋਟਿਸ
NEXT STORY