ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਬੰਟੀ ਦਹੂਜਾ) : ਫਾਜ਼ਿਲਕਾ ਉਪਮੰਡਲ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਇਕ ਨੌਜਵਾਨ ਨੂੰ ਪੁਲਸ ’ਚ ਸਬ ਇੰਸਪੈਕਟਰ ਲਾਉਣ ਦੇ ਨਾਂ ’ਤੇ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਬੁਰਜ ਹਨੂੰਮਾਨਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਲ 2021 ’ਚ ਪੁਲਸ ’ਚ ਸਬ-ਇੰਸਪੈਕਟਰ ਦੀ ਭਰਤੀ ਹੋਈ ਸੀ, ਜਿਸ ਲਈ ਉਸ ਦੇ ਲੜਕੇ ਨੇ ਵੀ ਅਪਲਾਈ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ
ਉਸ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਪ੍ਰਗਟ ਸਿੰਘ ਉਰਫ਼ ਬੰਟੀ ਵਾਸੀ ਸੁਨਾਮ ਅਤੇ ਉਸ ਦੀ ਪਤਨੀ ਦੀ ਉੱਚ ਅਧਿਕਾਰੀਆਂ ਨਾਲ ਬਹੁਤ ਜਾਣ-ਪਛਾਣ ਹੈ ਅਤੇ ਉਹ ਪਹਿਲਾਂ ਵੀ ਪੁਲਸ ਵਿਭਾਗ ’ਚ ਕਈ ਲੜਕੇ ਭਰਤੀ ਕਰਵਾ ਚੁੱਕੇ ਹਨ, ਜਿਸ ’ਤੇ ਉਸ ਨੇ ਆਪਣੇ ਲੜਕੇ ਨੂੰ ਸਬ-ਇੰਸਪੈਕਟਰ ਭਰਤੀ ਕਰਵਾਉਣ ਲਈ ਕਿਸ਼ਤਾਂ ’ਚ 30 ਲੱਖ ਰੁਪਏ ਮੁਲਜ਼ਮ ਨੂੰ ਦਿੱਤੇ ਸਨ ਜਦਕਿ ਉਸ ਦੇ ਲੜਕੇ ਦਾ ਭਰਤੀ ਲਈ ਨੰਬਰ ਨਹੀਂ ਆਇਆ ਅਤੇ ਮੁਲਜ਼ਮ ਨੇ ਉਸ ਨਾਲ 30 ਲੱਖ ਰੁਪਏ ਦੀ ਠੱਗੀ ਮਾਰੀ।
ਪੁਲਸ ਕਪਤਾਨ ਫਾਜ਼ਿਲਕਾ ਵੱਲੋਂ ਸ਼ਿਕਾਇਤ ਦੀ ਜਾਂਚ ਅਤੇ ਐੱਸ.ਐੱਸ.ਪੀ. ਵੱਲੋਂ ਮਨਜ਼ੂਰੀ ਮਗਰੋਂ ਮੁਲਜ਼ਮ ਪ੍ਰਗਟ ਸਿੰਘ ਉਰਫ਼ ਬੰਟੀ ਵਾਸੀ ਤਾਜ ਕਾਲੋਨੀ ਸੁਨਾਮ, ਜ਼ਿਲਾ ਸੰਗਰੂਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਰੜ ’ਚ ਭਰਾ ਵਲੋਂ ਅੰਜਾਮ ਦਿੱਤੇ ਗਏ ਤੀਹਰੇ ਕਤਲ ਕਾਂਡ ’ਚ ਪੁਲਸ ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ
NEXT STORY