ਪਟਿਆਲਾ (ਬਲਜਿੰਦਰ)- ਕੰਪਿਊਟਰ ਕੰਡੇ ਵਾਲੇ ਨਾਲ ਮਿਲ ਕੇ ਠੇਕੇਦਾਰ ਵੱਲੋਂ ਸ਼ੈਲਰ ਮਾਲਕ ਖ਼ਿਲਾਫ਼ ਝੋਨੇ ਦੀ ਝਿਲਕੇ ਵਿਚ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਚ ਠੇਕੇਦਾਰ ਗੁਰਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਟਿਆਲਾ ਅਤੇ ਕਰਮਜੀਤ ਸਿੰਘ ਪੁੱਤਰ ਸਾਧੂ ਸਿੰਘ ਭਾਰਤ ਕੰਪਿਉਟਰ ਕੰਡਾ ਦੇਵੀਗੜ੍ਹ ਰੋਡ ਪਟਿਆਲਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਇਸ ਮਾਮਲੇ ’ਚ ਸ਼ੈਲਰ ਦੇ ਮਾਲਕ ਪ੍ਰਦੀਪ ਸਿੰਗਲਾ ਪੁੱਤਰ ਪਵਨ ਕੁਮਾਰ ਵਾਸੀ ਤੇਜ ਬਾਗ ਕਾਲੋਨੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੀਪ ਸਿੰਘ ਨੇ ਉਸ ਦੇ ਸ਼ੈਲਰ ’ਚੋਂ ਝੋਨੇ ਦਾ ਝਿਲਕਾ ਚੁੱਕ ਕੇ ਲਿਜਾਉਣ ਸਬੰਧੀ 690 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੌਦਾ ਕਰ ਲਿਆ, ਜਿਸ ਨੇ ਕੰਪਿਊਟਰ ਕੰਡੇ ਤੋਂ ਜਾਅਲੀ ਪਰਚੀ ਬਣਾ ਕੇ ਝੋਨੇ ਦੀ ਝਿਲਕੇ (ਹਸਕ) ਦਾ ਵਜਨ ਘੱਟ ਕਰਕੇ ਲਗਭਗ 15 ਲੱਖ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਸਦਰ ਪਟਿਆਲਾ ਦੇ ਐੱਸ. ਐੱਚ. ਓ. ਇੰਸ. ਗੁਰਪ੍ਰੀਤ ਸਿੰਘ ਭਿੰਡਰ ਨੇ ਕਿਹਾ ਕਿ ਪੁਲਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਨੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਲਦ ਹੀ ਦੋਵਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 48 ਘੰਟਿਆਂ ਲਈ ਵੱਡੀ ਅਪਡੇਟ, ਪੜ੍ਹੋ ਪੂਰੀ ਖ਼ਬਰ
NEXT STORY