ਫਰੀਦਕੋਟ (ਰਾਜਨ)-ਵਿਦੇਸ਼ ਭੇਜਣ ਦੇ ਨਾਮ ’ਤੇ 9,50,000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪਿੰਡ ਹਰੀਨੌ ਨਿਵਾਸੀ ਲਖਵੀਰ ਸਿੰਘ ਪੁੱਤਰ ਇੰਦਰਜੀਤ ਸਿੰਘ ਦੀ ਸ਼ਿਕਾਇਤ ’ਤੇ ਕੁਲਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਡਰੀਮ ਸਿਟੀ ਮਚਾਕੀ ਮੱਲ ਸਿੰਘ ਰੋਡ, ਫਰੀਦਕੋਟ ’ਤੇ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਲੱਗੀ ਭਿਆਨਕ ਅੱਗ, ਸਕੂਲ 'ਚ ਮਚੀ ਹਫ਼ੜਾ-ਦਫ਼ੜੀ
ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਉਹ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਦਾ ਚਾਹਵਾਨ ਸੀ ਅਤੇ ਇਸ ਮੰਤਵ ਲਈ ਕੁਲਬੀਰ ਸਿੰਘ ਨਾਲ 14 ਲੱਖ ਰੁਪਏ ’ਚ ਗੱਲ ਖ਼ਤਮ ਹੋਈ ਸੀ, ਜਿਸ’ਤੇ ਸ਼ਿਕਾਇਤ ਕਰਤਾ ਨੇ ਕੁਲਬੀਰ ਸਿੰਘ ਦੇ ਬੈਂਕ ਖਾਤਿਆਂ ਵਿੱਚ ਵੱਖ-ਵੱਖ ਤਾਰੀਖ਼ਾਂ ਨੂੰ 9,50,000 ਰੁਪਏ ਟਰਾਂਸਫਰ ਕਰ ਦਿੱਤੇ ਸਨ ਪਰ ਇਸ ਨੇ ਸ਼ਿਕਾਇਤ ਕਰਤਾ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਰੋਇਨ ਤੇ 2 ਮੋਬਾਇਲਾਂ ਸਣੇ 2 ਨੌਜਵਾਨ ਗ੍ਰਿਫ਼ਤਾਰ
NEXT STORY