ਲੁਧਿਆਣਾ (ਗੌਤਮ) : ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਕਾਰਵਾਈ ਕੀਤੀ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਲੇਫਟੀ ਕ੍ਰਿਸ਼ਚੀਅਨ ਵਾਸੀ ਪਿੰਡ ਆਦਰਮਾਨ, ਨਕੋਦਰ ਦੀ ਸ਼ਿਕਾਇਤ ’ਤੇ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਟ੍ਰੈਵਲ ਏਜੰਟ ਅਮਿਤ ਮਲਹੋਤਰਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਨੂੰ ਆਪਣੇ ਦਫ਼ਤਰ ਗਲੋਬਲ ਵੇਅ ਇਮੀਗ੍ਰੇਸ਼ਨ ਸਰਵਿਸ ਕੰਪਨੀ ਇਸ਼ਮੀਤ ਚੌਕ ਵਿਖੇ ਬੁਲਾਇਆ ਸੀ।
ਇਹ ਵੀ ਪੜ੍ਹੋ : ਦਿੱਲੀ 'ਚ ਸੰਘਣੀ ਧੁੰਦ ਕਾਰਨ 51 ਟ੍ਰੇਨਾਂ ਲੇਟ, ਕਈ ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
ਉਕਤ ਮੁਲਜ਼ਮ ਨੇ ਉਸ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ ਅਸਲ ਦਸਤਾਵੇਜ਼ ਅਤੇ 5000 ਰੁਪਏ ਲੈ ਲਏ। ਬਾਅਦ ’ਚ ਮੁਲਜ਼ਮ ਨੇ ਉਸ ਨੂੰ ਜਾਅਲੀ ਵੀਜ਼ਾ ਦਿਖਾ ਕੇ ਉਸ ਤੋਂ 10 ਲੱਖ ਰੁਪਏ ਲੈ ਲਏ। ਪਰ ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਮੁਲਜ਼ਮਾਂ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਉਸ ਨੂੰ ਧਮਕੀਆਂ ਦੇਣ ਲੱਗ ਪਿਆ। ਬਾਅਦ ’ਚ ਮੁਲਜ਼ਮਾਂ ਨੇ ਰਕਮ ਵਾਪਸ ਵੀ ਨਹੀਂ ਕੀਤੀ। ਇਸ ਮਗਰੋਂ ਉਸ ਨੇ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਸਾਰੀ ਅਧੀਨ ਇਮਾਰਤ 'ਚ ਕੰਮ ਕਰ ਰਹੀ ਸੀ ਮਾਂ, ਪਿੱਛੋਂ ਖੇਡਦੇ-ਖੇਡਦੇ ਮਾਸੂਮ ਦੀ ਹੋ ਗਈ ਦਰਦਨਾਕ ਮੌਤ
NEXT STORY