ਫਿਰੋਜ਼ਪੁਰ/ਮੱਲਾਂਵਾਲਾ, (ਕੁਮਾਰ, ਆਨੰਦ, ਜਸਪਾਲ)– ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ ’ਚ 8 ਲੱਖ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਮੱਲਾਵਾਲਾ ਦੀ ਪੁਲਸ ਨੇ ਇਕ ਔਰਤ ਸਮੇਤ ਦੋ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਤੋਖ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਪੱਲਾ ਮੇਘਾ ਨੇ ਪੁਲਸ ਅਧਿਕਾਰੀਆਂ ਨੂੰ ਇਕ ਲਿਖਤੀ ਸ਼ਿਕਾਇਤ ਦਿੰਦੇ ਹੋਏ ਦੋਸ਼ ਲਾਇਆ ਕਿ ਪਰਮਜੀਤ ਸਿੰਘ ਉਰਫ ਗੁਰਸਾਹਿਬ ਸਿੰਘ ਅਤੇ ਸੁਖਬੀਰ ਕੌਰ ਵਾਸੀ ਪਿੰਡ ਸਰਹਾਲੀ ਕਲਾਂ ਨੇ ਸ਼ਿਕਾਇਤਕਰਤਾ ਦੇ ਲਡ਼ਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ ਕਥਿਤ ਰੂਪ 'ਚ 13 ਲੱਖ ਰੁਪਏ ਲਏ ਸਨ, ਜਿਨ੍ਹਾਂ ’ਚੋਂ 5 ਲੱਖ ਰੁਪਏ ਉਨ੍ਹਾਂ ਨੇ ਸ਼ਿਕਾਇਤਕਰਤਾ ਨੂੰ ਵਾਪਸ ਦੇ ਦਿੱਤੇ ਅਤੇ 8 ਲੱਖ ਰੁਪਏ ਅਜੇ ਤੱਕ ਵਾਪਸ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਔਰਤ ਅਤੇ ਆਦਮੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ : ਬੀਬੀ ਜਗੀਰ ਕੌਰ
NEXT STORY