ਜਲਾਲਾਬਾਦ, (ਬਜਾਜ)– ਥਾਣਾ ਅਮੀਰ ਖਾਸ ਦੀ ਪੁਲਸ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਦੇਹੀ ਕਰਨ ’ਤੇ ਪਤੀ-ਪਤਨੀ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਚੱਕ ਸੈਦੋਕੇ ਨੇ ਥਾਣਾ ਅਮੀਰ ਖਾਸ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਅਤੇ ਉਸਦੀ ਪਤਨੀ ਸੰਦੀਪ ਕੌਰ ਵਾਸੀ ਬਲਿਉ ਸਟਾਰ ਇੰਮੀਗ੍ਰੇਸ਼ਨ ਐੱਸ. ਸੀ. ਐੱਫ. 75 ਗਰਾਉਡ ਫਲੋਰ ਫੇਸ-11 ਮੋਹਾਲੀ ਉਸਨੂੰ (ਮੁਦੱਈ ਗੁਰਵਿੰਦਰ ਸਿੰਘ) ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਪੈਸਿਆਂ ਦੀ ਧੋਖਾਦੇਹੀ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪਡ਼ਤਾਲ ਕਰਨ ਤੋਂ ਬਾਅਦ ਥਾਣਾ ਅਮੀਰ ਖਾਸ ਵਿਖੇ ਗੁਰਪ੍ਰੀਤ ਸਿੰਘ ਅਤੇ ਉਸਦੀ ਪਤਨੀ ਸੰਦੀਪ ਕੌਰ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ।
ਕੋਰੋਨਾ ਨਾਲ 13 ਸਾਲਾ ਬੱਚੇ ਸਮੇਤ 5 ਦੀ ਮੌਤ, 61 ਨਵੇਂ ਮਰੀਜ਼ ਆਏ ਸਾਹਮਣੇ
NEXT STORY