ਬੁਢਲਾਡਾ (ਬਾਂਸਲ) : ਸ਼ਹਿਰ ਦੀ ਪੁਰਾਣੀ ਕਚਹਿਰੀ ਦੇ ਬਾਹਰ ਸਬਜ਼ੀ-ਫਰੂਟ ਦੀਆਂ ਰੇਹੜੀਆਂ ਚੌਕ 'ਚੋਂ ਹਟਵਾਉਣ ਲਈ ਦੁਕਾਨਦਾਰਾਂ ਵੱਲੋਂ ਪੁਲਸ ਨੂੰ ਅਪੀਲ ਕੀਤੀ ਗਈ ਸੀ। ਦੁਕਾਨਦਾਰਾਂ ਦਾ ਕਹਿਣਾ ਸੀ ਰੇਹੜੀਆਂ ਵਾਲੇ ਜਿੱਥੇ ਸ਼ੋਰ ਮਚਾਉਂਦੇ ਹਨ, ਉਥੇ ਹੀ ਰੇਹੜੀਆਂ ਕਾਰਨ ਟ੍ਰੈਫਿਕ ਜਾਮ ਵੀ ਲੱਗਾ ਰਹਿੰਦਾ ਹੈ। ਜਦੋਂ ਪੁਲਸ ਨੇ ਚੌਕ 'ਚੋਂ ਰੇਹੜੀਆਂ ਹਟਾਉਣ ਦੀ ਅਪੀਲ ਕੀਤੀ ਤਾਂ ਰੇਹੜੀਆਂ ਵਾਲਿਆਂ ਨੇ ਰੇਹੜੀਆਂ ਹਟਾਉਣ ਦੀ ਬਜਾਏ ਸੜਕ 'ਤੇ ਪਲਟ ਦਿੱਤੀਆਂ ਅਤੇ ਧਰਨਾ ਦੇ ਕੇ ਦੁਕਾਨਦਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ। ਇਸ ਮੌਕੇ ਪਹੁੰਚੇ ਅਡੀਸ਼ਨਲ ਐੱਸ.ਐੱਚ.ਓ. ਕਰਮ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਨੂੰ ਸ਼ਾਂਤ ਕਰਵਾਇਆ।
ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਮੀਤ ਹੇਅਰ
NEXT STORY