ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਈਨ ਪੁਲਸ ਨੇ ਇਕ ਲੜਕੀ ਨਾਲ ਵੀਡੀਓ ਬਣਾ ਕੇ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ’ਚ 3 ਅਣਪਛਾਤੇ ਮੁਲਜ਼ਮਾਂ ਸਮੇਤ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਤਿੰਨ ਔਰਤਾਂ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਉਰਜਿੰਦਰ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਕਮਲਦੀਪ ਕੌਰ ਵਾਸੀ ਰਾਮਪੁਰਾ, ਰਮਨਦੀਪ ਕੌਰ, ਰਜਿੰਦਰ ਸਿੰਘ ਵਾਸੀ ਬਠਿੰਡਾ ਬਲਜੀਤ ਸਿੰਘ, ਰੌਬਿਨ, ਤਜਿੰਦਰ ਕੌਰ ਵਾਸੀ ਗੋਨਿਆਣਾ ਮੰਡੀ ਅਤੇ ਕੁਲਦੀਪ ਸਿੰਘ ਵਾਸੀ ਜੀਦਾ ਅਤੇ ਕੁਝ ਅਣਪਛਾਤੇ ਲੋਕਾਂ ਨਾਲ ਮਿਲਕੇ ਲੜਕੀਆਂ ਨਾਲ ਵੀਡੀਓ ਬਣਾਉਣ ਦਾ ਗਿਰੋਹ ਬਣਾਇਆ ਹੋਇਆ ਹੈ। ਉਕਤ ਗਿਰੋਹ ਨੇ ਮੁਲਜ਼ਮ ਔਰਤ ਕਮਲਦੀਪ ਕੌਰ ਨਾਲ ਉਸ ਦੀ ਵੀਡੀਓ ਬਣਾ ਲਈ ਸੀ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਇਸ ਤੋਂ ਬਾਅਦ ਉਸ ਨੂੰ ਬਲੈਕਮੇਲ ਕਰ ਕੇ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਤੋਂ 80 ਹਜ਼ਾਰ ਰੁਪਏ ਦੀ ਮੰਗ ਕੀਤੀ। ਡਰ ਦੇ ਮਾਰੇ ਉਸ ਨੇ ਮੁਲਜ਼ਮਾਂ ਨੂੰ 36300 ਰੁਪਏ ਆਨਲਾਈਨ ਟਰਾਂਸਫਰ ਕਰ ਦਿੱਤੇ ਅਤੇ ਬਾਅਦ ’ਚ ਮੁਲਜ਼ਮਾਂ ਨੇ ਫਿਰ ਤੋਂ ਹੋਰ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਸ਼ਿਕਾਇਤ ਮਿਲਣ ’ਤੇ ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਉਪਰੋਕਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY