ਮੋਗਾ (ਆਜ਼ਾਦ): ਮੋਗਾ ਪੁਲਸ ਵੱਲੋਂ ਅੱਜ ਵੱਡੇ ਗੈਂਗਸਟਰ ਦੇ ਸਾਥੀ ਨੂੰ ਕਾਬੂ ਕੀਤੇ ਜਾਣ ਦਾ ਪਤਾ ਲੱਗਾ ਹੈ। ਮੋਗਾ ਪੁਲਸ ਵੱਲੋਂ ਅਤੇ ਸੀ. ਆਈ. ਏ. ਸਟਾਫ ਨੇ ਅੱਜ ਪੁਰਾਣਾ ਮੋਗਾ ਚੌਂਕ ਸੇਖਾਂ ਕੋਲੋਂ ਇਕ ਘਰ ’ਚ ਛਾਪੇਮਾਰੀ ਕਰ ਕੇ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ, ਜੋ ਸੁਖਪ੍ਰੀਤ ਸਿੰਘ ਬੁੱਢਾ ਦਾ ਸਾਥੀ ਦੱਸਿਆ ਜਾ ਰਿਹਾ ਹੈ ਅਤੇ ਉਸਦੇ ਲਈ ਉਹ ਕੰਮ ਕਰਦਾ ਸੀ। ਜਦ ਇਸ ਸਬੰਧ ’ਚ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਗਿਆ ਤਾਂ ਕਿਸੇ ਨੇ ਵੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਦਿੱਤਾ ਤੇ ਉੱਚ ਅਧਿਕਾਰੀਆਂ ਦੇ ਮੋਬਾਇਲ ਫੋਨ ਵੀ ਬੰਦ ਆ ਰਹੇ ਹਨ। ਸੂਤਰਾਂ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਕੋਰੋਨਾ ਵਾਇਰਸ : ਪੰਜਾਬ ਸਰਕਾਰ ਬੱਚਿਆਂ ਨੂੰ ਘਰਾਂ 'ਚ ਹੀ ਦੇਵੇਗੀ 'ਮਿਡ-ਡੇਅ ਮੀਲ'
NEXT STORY