ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਨਿਹੰਗ ਭੇਸ ਵਿਚ ਗੈਸ ਏਜੰਸੀ ਤੋਂ ਨਗਦੀ ਲੁੱਟਣ ਦੇ ਮਾਮਲੇ ਵਿਚ ਪੁਲਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਮੁੱਖੀ ਰਵਿੰਦਰ ਸਿੰਘ ਨੇ ਦੱਸਿਆ ਕਿ 18 ਜੂਨ ਨੂੰ ਦੁਪਹਿਰ ਸਮੇਂ 2 ਵਿਅਕਤੀ ਕਿਸੋਰੀ ਰਾਮ ਰੋੜ ''ਤੇ ਸਥਿਤ ਫਤਿਹ ਗੈਸ ਏੇਜੰਸੀ ਤੋਂ ਹਥਿਆਰ ਦੇ ਜ਼ੋਰ ''ਤੇ 25 ਹਜ਼ਾਰ ਨਗਦੀ ਲੁੱਟ ਕਿ ਲੈ ਗਏ ਸਨ ਜਿਨ੍ਹਾਂ ਵਿਚੋਂ ਇਕ ਵਿਅਕਤੀ ਦੇ ਨਿਹੰਗਾਂ ਦਾ ਬਾਣਾ ਪਾਇਆ ਹੋਇਆ ਸੀ। ਪੁਲਸ ਵਲੋਂ ਸ਼ਿਕਾਇਤ ਦੇ ਅਧਾਰ ''ਤੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ।
ਇਸ ਤੋਂ ਬਾਅਦ ਪੁਲਸ ਵਲੋਂ ਉਨ੍ਹਾਂ ਦੇ ਸਾਥੀ ਕੁਲਦੀਪ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਇਸੇ ਗੈਸ ਏਜੰਸੀ ਵਿਚ ਕੰਮ ਕਰਦਾ ਸੀ । ਉਨ੍ਹਾਂ ਦੱਸਿਆ ਕਿ ਮੁਲਜ਼ਮ 6 ਮਹੀਨੇ ਪਹਿਲਾਂ ਵੀ ਕੰਮ ਛੱਡ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਲੋਂ ਹੀ ਸਾਰੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ 16ਹਜ਼ਾਰ ਨਗਦੀ ਵੀ ਬਰਾਮਦ ਕਰ ਲਈ ਹੈ। ਪੁਲਸ ਵਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
NEXT STORY