ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਬਜਟ 'ਚ ਗਰੀਬ ਅਤੇ ਪਛੜੇ ਵਰਗਾਂ ਸਮੇਤ ਤਮਾਮ ਵਰਗ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਸਰਕਾਰ ਦੇ ਇਸ ਬਜਟ ਨੂੰ ਬੇਹੱਦ ਨਿਰਾਸ਼ਾਜਨਕ ਦੱਸਦਿਆਂ ਚੀਮਾ ਨੇ ਕਿਹਾ ਕਿ ਇਸ ਬਜਟ ਨੇ ਜਿੱਥੇ ਮੱਧ ਵਰਗ ਨੂੰ ਨਿਰਾਸ਼ ਕੀਤਾ ਹੈ, ਉੱਥੇ ਹੀ ਨੌਜਵਾਨਾਂ, ਕਿਸਾਨਾਂ ਅਤੇ ਨੌਕਰੀਪੇਸ਼ਾ ਲੋਕਾਂ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਇਸ ਨਾਲ ਆਰਥਿਕ ਤ੍ਰਾਸਦੀ ਵਧੇਗੀ ਅਤੇ ਆਮ ਆਦਮੀ ਹਾਸ਼ੀਏ 'ਤੇ ਆ ਜਾਵੇਗਾ।
ਇਹ ਵੀ ਪੜ੍ਹੋ : ਨੇਕੀ ਫਾਊਂਡੇਸ਼ਨ ਵਲੋਂ ਸ਼ਹਿਰ 'ਚ ਲਗਾਏ ਗਏ ਸਾਇਨ ਬੋਰਡ
ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਲੱਖਾਂ ਨੌਜਵਾਨ ਬੇਰੁਜ਼ਗਾਰ ਹੋ ਗਏ, ਲੋਕ ਅਜੇ ਵੀ ਮਹਾਮਾਰੀ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਬਜਟ ਤੋਂ ਬਹੁਤ ਕਾਫੀ ਉਮੀਦਾਂ ਸਨ, ਪਰ ਕੇਂਦਰ ਦੀ ਮੋਦੀ ਸਰਕਾਰ ਦਾ ਇਹ ਬਜਟ ਜਨਤਾ ਦੀ ਕਸੌਟੀ 'ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ। ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕਰਕੇ ਇੱਕ ਵਾਰ ਫਿਰ ਆਪਣੀ ਕਿਸਾਨ ਵਿਰੋਧੀ ਸੋਚ ਦਾ ਸਬੂਤ ਦਿੱਤਾ ਹੈ। ‘ਆਪ’ ਆਗੂ ਨੇ ਕਿਹਾ ਕਿ ਮਨਰੇਗਾ ਦੀ ਵੰਡ 'ਚ 25 ਫੀਸਦੀ ਦੀ ਕਟੌਤੀ ਭਾਜਪਾ ਸਰਕਾਰ ਦੀ ਗਰੀਬਾਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਸਬੂਤ ਹੈ। ਦੇਸ਼ 'ਚ ਬੇਰੁਜ਼ਗਾਰੀ ਦੀ ਦਰ ਸਿਖਰਾਂ 'ਤੇ ਹੈ, ਸੈਂਕੜੇ ਲੋਕ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ, ਗਰੀਬ ਹੋਰ ਗਰੀਬ ਹੋ ਰਿਹਾ ਹੈ, ਪਰ ਭਾਜਪਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਆਪਣੇ ਅਮੀਰ ਕਾਰਪੋਰੇਟ ਘਰਾਣਿਆਂ 'ਤੇ ਮਿਹਰਬਾਨ ਹੈ। ਮੋਦੀ ਸਰਕਾਰ ਦੇ ਬਜਟ ਦਾ ਮਕਸਦ ਸਿਰਫ਼ ਤੇ ਸਿਰਫ਼ ਸਰਮਾਏਦਾਰਾਂ ਨੂੰ ਲਾਭ ਦੇਣਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵਧ ਸਕਦੀਆਂ ਹਨ ਸਿੱਧੂ ਦੀਆਂ ਮੁਸ਼ਕਲਾਂ, 30 ਸਾਲ ਪੁਰਾਣੇ ਮਾਮਲੇ ਦੀ ਭਲਕੇ SC 'ਚ ਹੋਵੇਗੀ ਸੁਣਵਾਈ
ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕਰਨ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਦੇ ਉਲਟ ਭਾਜਪਾ ਦੀ ਸੱਤਾ ਵਾਲੀ ਕੇਂਦਰ ਸਰਕਾਰ ਨੇ ਕੁੱਲ ਬਜਟ 'ਚ ਖੇਤੀ ਨਾਲ ਸਬੰਧਤ ਕਿਸਾਨਾਂ ਦੇ ਹਿੱਸੇਦਾਰੀ 'ਚ ਵੱਡੀ ਕਟੌਤੀ ਕਰ ਦਿੱਤੀ। 'ਆਪ' ਨੇਤਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਰਿਕਾਰਡ ਉੱਚੀ ਮਹਿੰਗਾਈ ਦਰ ਨੂੰ ਕਾਬੂ ਕਰਨ ਲਈ ਜਨਤਕ ਖੇਤਰ ਨੂੰ ਮਜ਼ਬੂਤ ਕਰਨ ਦੀ ਬਜਾਏ ਇੱਕ ਵਾਰ ਫਿਰ ਪੂੰਜੀਪਤੀਆਂ ਦਾ ਸਾਥ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮਹਿੰਗਾਈ ਦਰ 'ਤੇ ਕਾਬੂ ਪਾਉਣ ਲਈ ਸਰਕਾਰੀ ਵਿਭਾਗ ਸਭ ਤੋਂ ਮਹੱਤਵਪੂਰਨ ਹਨ, ਪਰ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਸਾਰੇ ਪ੍ਰਮੁੱਖ ਵਿਭਾਗਾਂ ਦਾ ਨਿੱਜੀਕਰਨ ਕਰ ਰਹੀ ਹੈ। ਹਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਬੇਰੁਖ਼ੀ ਨੇ ਨਾ ਕੇਵਲ ਕਿਸਾਨਾਂ ਸਗੋਂ ਹਰ ਵਰਗ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਮ ਲੋਕਾਂ ਦੇ ਨਜ਼ਰੀਏ ਤੋਂ ਸਰਕਾਰ ਦਾ ਇਹ ਬਜਟ ਇੱਕ ਵੱਡੀ ਨਿਰਾਸ਼ਾ ਵਾਲਾ ਹੈ, ਕਿਉਂਕਿ ਇਸ ਬਜਟ ਨਾਲ ਮਹਿੰਗਾਈ ਹੋਰ ਵਧੇਗੀ ਅਤੇ ਗਰੀਬ ਹੋਰ ਗਰੀਬ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ 20 ਫਰਵਰੀ ਨੂੰ ਵਾਤਾਵਰਣ ਪੱਖੀ ਆਗੂਆਂ ਨੂੰ ਹੀ ਵੋਟਾਂ ਪਾਉਣ- ਸੰਤ ਸੀਚੇਵਾਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਚੋਣ ਡਿਊਟੀ ਦੇਣ ਤੋਂ ਅਸਮਰਥ ਅਧਿਆਪਕਾਂ ਨੂੰ ਚੋਣ ਤੋਂ ਛੋਟ ਦੇਣ ਸਬੰਧੀ ADC ਵਿਕਾਸ ਦਫਤਰ ਅੱਗੇ ਰੋਸ ਪ੍ਰਦਰਸ਼ਨ
NEXT STORY