ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ: ਐਡਵੋਕੇਟ ਧਾਮੀ
NEXT STORY