ਲੁਧਿਆਣਾ (ਮੁੱਲਾਂਪੁਰੀ)– ਕੇਂਦਰ ਸਰਕਾਰ ਵੱਲੋਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਮੌਕੇ ਸੰਗਤ ਦੇ ਜਥੇ ਨੂੰ ਨਨਕਾਣਾ ਸਾਹਿਬ ਨਾ ਜਾਣ ਦੇਣ ਦੀ ਚਿੱਠੀ ਘੱਲੀ ਹੈ, ਇਹ ਕੇਂਦਰ ਸਰਕਾਰ ਦਾ ਸਿੱਖਾਂ ਦੇ ਧਾਰਮਕ ਅਧਿਕਾਰ 'ਤੇ ਡਾਕੇ ਦੇ ਬਰਾਬਰ ਹੈ। ਇਹ ਸ਼ਬਦ ਗਿ. ਹਰਪ੍ਰੀਤ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ 1965, 1971 ਤੇ ਕਾਰਗਿਲ ਦੀ ਲੜਾਈ ਮੌਕੇ ਸਾਡੇ ਜਥੇ ਪਾਕਿਸਤਾਨ ਜਾਂਦੇ ਰਹੇ, ਪਰ ਇਸ ਵਾਰ ਕੇਂਦਰ ਸਰਕਾਰ ਕ੍ਰਿਕਟ ਦਾ ਮੈਚ ਕਰਵਾਉਣ ਲਈ ਹਾਮੀ ਭਰ ਗਈ, ਪਰ ਸਾਡੇ ਸਿਖ ਕੌਮ ਦੇ ਦਰਸ਼ਨ ਦੀਦਾਰ ਵਾਲੇ ਜਥੇ ਨੂੰ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਵਿਅਕਤੀ ਨੂੰ ਉਸ ਦੇ ਧਰਮ-ਅਸਥਾਨ 'ਤੇ ਜਾਣ ਤੋਂ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਤਾਂ ਕੇਵਲ ਪਾਕਿਸਤਾਨ ਆਪਣੇ ਵਿਛੜੇ ਧਾਰਮਕ ਸਥਾਨਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ ਤੇ ਉਨ੍ਹਾਂ ਨੂੰ ਵੇਖ ਕੇ ਅੱਖਾਂ ਨਮ ਕਰਦੇ ਹਨ ਅਤੇ ਕੀਰਤਨ ਸੁਣਨ ਉਪਰੰਤ ਕੜਾਹ ਪ੍ਰਸ਼ਾਦ ਲੈ ਕੇ ਵਾਪਸ ਆ ਜਾਂਦੇ ਹਨ, ਨਾ ਕਿ ਸਿੱਖ ਐਸੀ ਕਾਰਵਾਈ ਕਰਦੇ ਹਨ ਜਿਸ ਦਾ ਡਰ ਹੋਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਉਨਾਂ ਕਿਹਾ ਕਿ ਪਿਛਲੇ ਦਿਨੀਂ ਲੜਾਈ ਦੇ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਵੀ ਕੇਂਦਰ ਸਰਕਾਰ ਨੇ ਬੰਦ ਕਰ ਦਿੱਤਾ, ਜਿੱਥੇ ਕਰੋੜਾਂ ਸਿੱਖਾਂ ਦੀ ਅਥਾਹ ਸ਼ਰਧਾ ਹੈ। ਸਿੱਖ ਉਸ ਦੇ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ, ਪਰ ਕੇਂਦਰ ਸਰਕਾਰ ਫਿਲਹਾਲ ਚੁੱਪ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਕੇਂਦਰ ਦੀ ਚਿੱਠੀ ਨਾਲ ਮਨ ਨੂੰ ਸੱਟ ਲੱਗੀ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪੱਧਰ ’ਤੇ ਜਥਾ ਰੋਕੇ ਜਾਣ ਦਾ ਵਿਰੋਧ ਦਰਜ ਕਰਵਾਉਣ। ਚੰਗੀ ਗੱਲ ਹੋਵੇਗੀ ਜੇਕਰ ਕੇਂਦਰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰ ਕੇ ਇਸ ਨੂੰ ਹਰੀ ਝੰਡੀ ਦੇਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦਾ ਸੇਵਨ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY