ਫਤਹਿਗੜ੍ਹ ਸਾਹਿਬ (ਜਗਦੇਵ) - ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- Year ender 2023: ਵਿਸ਼ਵ ਭਰ 'ਚ ਇਨ੍ਹਾਂ ਕੁਦਰਤੀ ਆਫ਼ਤਾਂ ਨੇ ਮਚਾਈ ਤਬਾਹੀ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸਿੱਖ ਇਤਿਹਾਸ ’ਚ ਫਤਹਿਗੜ੍ਹ ਸਾਹਿਬ ਵਿਖੇ ਸਭ ਤੋਂ ਵੱਡਾ ਸ਼ਹੀਦੀ ਜੋੜ ਮੇਲ ਲੱਗਦਾ ਹੈ ਤੇ ਹਰ ਸਿੱਖ ਦੀ ਇੱਛਾ ਹੁੰਦੀ ਹੈ ਕਿ ਉਹ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰੇ। ਉਨ੍ਹਾਂ ਕਿਹਾ ਕਿ ਜੋ ਸਾਕਾ ਸਰਹਿੰਦ ਦੀ ਧਰਤੀ ’ਤੇ ਵਾਪਰਿਆ, ਦੁਨੀਆ ਦੇ ਕਿਸੇ ਵੀ ਕੋਨੇ ’ਚ ਇਸ ਦੀ ਮਿਸਾਲ ਦੇਖਣ ਨੂੰ ਨਹੀਂ ਮਿਲਦੀ।
ਪੜ੍ਹੋ ਇਹ ਅਹਿਮ ਖ਼ਬਰ- ਕੇਂਦਰ ਸਰਕਾਰ ਨੇ ਕਬਾੜ ਵੇਚ ਕੇ ਹੀ ਕਮਾ ਲਏ 1163 ਕਰੋੜ, ਇੰਨੇ ’ਚ ਤਾਂ 2 ਵਾਰ ਚੰਨ ’ਤੇ ਜਾ ਸਕਦਾ ਸੀ ਚੰਦਰਯਾਨ-3!
ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਤਿਤਪੁਣਾ ਛੱਡ ਕੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਤੋਂ ਸੇਧ ਲੈ ਕੇ ਗੁਰਸਿੱਖੀ ਵਾਲਾ ਜੀਵਨ ਅਪਣਾਉਣ ’ਚ ਪਹਿਲਕਦਮੀ ਕਰਨੀ ਚਾਹੀਦੀ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਸਿੱਖੀ ਲਈ ਜੋ ਸ਼ਹਾਦਤਾਂ ਦਿੱਤੀਆਂ, ਸਾਡੇ ਸਾਰਿਆਂ ਲਈ ਮਿਸਾਲਾਂ ਸਾਹਮਣੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਹਿਮ ਖ਼ਬਰ : PU ਦਾ ‘ਲੋਗੋ’ ਵਰਤਣ ’ਤੇ ਹੁਣ ਹੋਵੇਗੀ ਕਾਨੂੰਨੀ ਕਾਰਵਾਈ
NEXT STORY