ਮਲੋਟ (ਜੁਨੇਜਾ) : ਕਾਊਂਟਰ ਇੰਟੈਲੀਜੈਂਸ ਸ੍ਰੀ ਮੁਕਤਸਰ ਸਾਹਿਬ (ਜ਼ੋਨ ਬਠਿੰਡਾ) ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਲੌਕ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਆਈ. ਜੀ. ਅਵਨੀਤ ਕੌਰ ਸਿੱਧੂ (ਕਾਊਂਟਰ ਇੰਟੈਲੀਜੈਂਸ ਜ਼ੋਨ ਬਠਿੰਡਾ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਇੰਸਪੈਕਟਰ ਕੁਲਵੰਤ ਸਿੰਘ ਦੀ ਨਿਗਰਾਨੀ ’ਚ ਏ. ਐੱਸ. ਆਈ. ਬਿਕਰਮਜੀਤ ਸਿੰਘ, ਏ. ਐੱਸ. ਆਈ. ਗੁਰਵਿੰਦਰ ਸਿੰਘ, ਐੱਚ. ਸੀ. ਪਵਨ ਕੁਮਾਰ ਅਤੇ ਸਿਪਾਹੀ ਕਰਮਜੀਤ ਕੌਰ ਦੀ ਪੁਲਸ ਟੀਮ ਵੱਲੋਂ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਨੀਕੇਤ ਕੁਮਾਰ ਵਾਸੀ ਸੁਭਾਸ਼ ਨਗਰ ਮੌੜ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ। ਪੁਲਸ ਵੱਲੋਂ ਉਸ ਦੇ ਕਬਜ਼ੇ ’ਚੋਂ ਇਕ ਗਲੌਕ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਦਰ ਮਲੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਪੱਖਾਂ ਅਤੇ ਹਥਿਆਰ ਦੀ ਸਪਲਾਈ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ
NEXT STORY