ਰਾਜਪੁਰਾ (ਇਕਬਾਲ) : ਰਾਜਪੁਰਾ-ਅੰਡਰ ਬ੍ਰਿਜ ਉੱਤੇ ਸਥਿਤ ਲਾਈਫ ਕੇਅਰ ਹਸਪਤਾਲ ਦੇ ਸਾਹਮਣੇ ਬਣੀ ਇਕ ਮਾਰਕੀਟ ਵਿਚ ਪੈਂਦੀ ਲਕਸ਼ਮੀ ਪ੍ਰੋਪਰਟੀਜ਼ ਦੇ ਦਫ਼ਤਰ ਵਿਚ ਦਿਨ-ਦਿਹਾੜੇ ਫਾਇਰਿੰਗ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਉਣ 'ਤੇ ਸਿਟੀ ਪੁਲਸ ਨੇ ਵਿਦੇਸ਼ ਵਿਚ ਬੈਠੇ ਗੋਲਡੀ ਢਿਲੋਂ ਅਤੇ ਦੋ ਅਣਪਛਾਤੇ ਹਮਲਾਵਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲਕਸ਼ਮੀ ਪ੍ਰੋਪਰਟੀਜ਼ ਵਿਖੇ ਨਕਾਬਪੋਸ਼ ਨੌਜਵਾਨਾਂ ਵੱਲੋਂ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਲਗਭਗ 5 ਤੋਂ 7 ਰਾਊਂਡ ਫਾਇਰ ਕੀਤੇ ਗਏ ਸਨ। ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਮਾਲਕ ਘਟਨਾ ਵੇਲੇ ਦਫਤਰ ਵਿਚ ਮੋਜੂਦ ਨਹੀਂ ਸੀ ਜਿਸ ਕਰਕੇ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮਾਲਕ ਸਮੇਤ ਦਫ਼ਤਰ ਦਾ ਸਟਾਫ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਜਾਣਕਾਰੀ ਅਨੁਸਾਰ ਹਮਲਾਵਰ ਦੋ ਪਹੀਆ ਵਾਹਨ ’ਤੇ ਸਵਾਰ ਹੋ ਕੇ ਆਏ ਸਨ ਅਤੇ ਇਸ ਦੌਰਾਨ ਇਕ ਨੌਜਵਾਨ ਬਾਹਰ ਹੀ ਵਾਹਨ ਸਟਾਰਟ ਕਰਕੇ ਖੜ੍ਹਾ ਰਿਹਾ, ਜਦੋਂਕਿ ਉਸ ਦਾ ਦੂਜਾ ਸਾਥੀ, ਜਿਸ ਨੇ ਮੂੰਹ ਢਕਿਆ ਹੋਇਆ ਸੀ, ਦਫ਼ਤਰ ਦੇ ਅੰਦਰ ਦਾਖ਼ਲ ਹੋਇਆ। ਜਾਣਕਾਰੀ ਅਨੁਸਾਰ ਹਮਲਾਵਰ ਨੇ ਉੱਥੇ ਮੌਜੂਦ ਮਹਿਲਾ ਮੁਲਾਜ਼ਮ ਤੋਂ ਦਫ਼ਤਰ ਦੇ ਮਾਲਕ ਰਮੇਸ਼ ਪਹੂਜਾ ਬਾਰੇ ਪੁੱਛਿਆ ਜਦੋਂ ਮੁਲਾਜ਼ਮ ਲੜਕੀ ਨੇ ਦੱਸਿਆ ਕਿ ਮਾਲਕ ਇਸ ਵੇਲੇ ਮੌਜੂਦ ਨਹੀਂ ਹਨ, ਤਾਂ ਹਮਲਾਵਰ ਨੇ ਪਿਸਤੌਲ ਕੱਢ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਰਾਜਪੁਰਾ ਦੇ ਮੁੱਖੀ (ਐੱਸ.ਐੱਚ.ਓ.) ਗੁਰਸੇਵਕ ਸਿੰਘ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਵੱਲੋਂ ਦਫ਼ਤਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਡੀ.ਵੀ.ਆਰ. (DVR) ਨੂੰ ਕਬਜ਼ੇ ਵਿਚ ਲੈ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY