ਧਰਮਕੋਟ (ਸਤੀਸ਼) - ਸਾਡੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਉਹਨਾਂ ਨੂੰ ਮੰਡੀਕਰਨ ਦੀ ਬਿਹਤਰੀਨ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਪ੍ਰੈੱਸ ਨਾਲ ਗੱਲਬਾਤ ਦੌਰਾਨ ਸੁਖਜੀਤ ਸਿੰਘ ਲੋਹਗੜ੍ਹ ਹਲਕਾ ਵਿਧਾਇਕ ਧਰਮਕੋਟ ਨੇ ਦੱਸਿਆ ਕਿ ਧਰਮਕੋਟ ਹਲਕੇ ਅੰਦਰ ਤਿੰਨ ਮਾਰਕੀਟ ਕਮੇਟੀਆਂ ਪੈਂਦੀਆਂ ਹਨ। ਜਿਨ੍ਹਾਂ ਵਿਚ ਕਣਕ ਦੀ ਕੁੱਲ 1,66000 ਟਨ ਕਣਕ ਦੀ ਸਰਕਾਰੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਕੋਟ ਈਸੇ ਖਾਂ ਵਿਖੇ ਸੌ ਫੀਸਦੀ ਖ਼ਰੀਦ ਹੋ ਚੁੱਕੀ ਹੈ। ਇਸ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿਚ ਹੁਣ ਤੱਕ 51250 ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਵਿਚ ਵੀ ਹੁਣ ਤੱਕ 36000 ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਮਾਰਕੀਟ ਕਮੇਟੀ ਧਰਮਕੋਟ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 80700 ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਧਰਮਕੋਟ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਤਕਰੀਬਨ 87 ਫੀਸਦੀ ਕਣਕ ਦੀ ਖਰੀਦ ਮੁਕੰਮਲ ਹੋ ਚੁੱਕੀ ਹੈ। ਵਿਧਾਇਕ ਲੋਹਗੜ੍ਹ ਨੇ ਦੱਸਿਆ ਕਿ ਹਲਕੇ ਦੀਆਂ ਕਈ ਮੰਡੀਆਂ ਵਿਚ ਤਕਰੀਬਨ ਖਰੀਦ ਸਮਾਪਤ ਹੋ ਚੁੱਕੀ ਹੈ ਤੇ ਮੰਡੀਆਂ ਵਿਹਲੀਆਂ ਹੋ ਚੁੱਕੀਆਂ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਕਿਸੇ ਵੀ ਮੰਡੀ ਚ ਬਾਰਦਾਨੇ ਦੀ ਜਾਂ ਲਿਫ਼ਟਿੰਗ ਦੀ ਕੋਈ ਵੀ ਸਮੱਸਿਆ ਨਹੀਂ ਹੈ। ਇਸ ਮੌਕੇ ਮਾਰਕੀਟ ਕਮੇਟੀ ਧਰਮਕੋਟ ਦੇ ਚੇਅਰਮੈਨ ਸੁਧੀਰ ਕੁਮਾਰ ਗੋਇਲ ਨੇ ਦੱਸਿਆ ਕਿ ਧਰਮਕੋਟ ਮੁੱਖ ਮੰਡੀ ਤਕਰੀਬਨ ਖਾਲੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਯਤਨਾਂ ਸਦਕਾ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਿਹਾ ਹੈ ਅਤੇ ਮਾਰਕੀਟ ਕਮੇਟੀ ਧਰਮਕੋਟ ਦੀ ਨਾਂ ਦੀ ਕਿਸੇ ਵੀ ਮੰਡੀ ਵਿੱਚ ਬਾਰਦਾਨੇ ਦੀ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਅਤੇ ਲਿਫਟਿੰਗ ਦਾ ਕੰਮ ਵੀ ਨਾਲੋਂ ਨਾਲ ਹੋ ਰਿਹਾ ਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ ਇਸ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜੋ ਕਿਹਾ ਸੀ ਉਹ ਕਰਕੇ ਵਿਖਾਇਆ।
ਢੀਂਡਸਾ ਨੇ ਕਟੜਾ ਐਕਸਪ੍ਰ੍ਰੈੱਸ ਵੇਅ ਨੂੰ ਅੰਮ੍ਰਿਤਸਰ ਨਾਲ ਜੋੜਨ ਲਈ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ
NEXT STORY