ਤਲਵੰਡੀ ਭਾਈ (ਗੁਲਾਟੀ) – ਤਲਵੰਡੀ ਭਾਈ ਦੀ ਦਾਣਾ ਮੰਡੀ 'ਚ ਇਕ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ (25) ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਹਿਰ ਦੇ ਦੇਹ ਸੰਭਾਲ ਘਰ ਅੰਦਰ ਰੱਖਵਾ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਮੱਲੇਵਾਲ ਸ਼ੇਰੀਆਂ 'ਚ ਸਵਾਈਨ ਫਲੂ ਨਾਲ ਨੌਜਵਾਨ ਕਿਸਾਨ ਦੀ ਮੌਤ
NEXT STORY