ਬੁਢਲਾਡਾ (ਮਨਜੀਤ)— ਕਾਂਗਰਸ ਪਾਰਟੀ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਜਿੱਤਣ ਲਈ ਵਰਕਰਾਂ ਤੇ ਆਗੂਆਂ ਵੱਲੋਂ ਇੱਕਜੁੱਟ ਹੋ ਕੇ ਕੀਤਾ ਗਿਆ ਪ੍ਰਚਾਰ ਦਾ ਸਿਹਰਾ ਪਾਰਟੀ ਦੇ ਜ਼ਿਲਾ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੂੰ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਸੇਵਾਦਾਰ ਬੀਬੀ ਰਣਜੀਤ ਕੋਰ ਭੱਟੀ ਵੱਲੋਂ ਜ਼ਿਲੇ ਵਿਚ ਪਾਰਟੀ ਦੀ ਬੇਮਿਸਾਲ ਹੋਈ ਜਿੱਤ ਦੀ ਵਧਾਈ ਦਿੰਦਿਆਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਗ੍ਰਾਮ ਪੰਚਾਇਤਾਂ ਅਤੇ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਇਸੇ ਤਰ੍ਹਾਂ ਦਾ ਹੀ ਪ੍ਰਦਰਸ਼ਨ ਕਰੇਗੀ, ਕਿਉਂਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਗੋ ਬਾਗ ਹੁੰਦੇ ਕਾਂਗਰਸੀ ਵਰਕਰ ਕਾਂਗਰਸ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾ ਰਹੇ ਹਨ। ਜਲਦੀ ਹੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਗ੍ਰਾਂਟਾ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰੀ ਕਾਂਗਰਸੀ ਆਗੂ ਕੇ.ਸੀ. ਬਾਵਾ ਬੱਛੌਆਣਾ, ਬਲਵਿੰਦਰ ਸਿੰਘ ਸੈਦੇਵਾਲਾ, ਗਗਨਜੀਤ ਕੌਰ, ਸੱਤਪਾਲ ਸਿੰਘ, ਮਨਜੀਤ ਸਿੰਘ ਮੀਤਾ ਆਦਿ ਮੌਜੂਦ ਸਨ।
ਚੰਡੀਗੜ੍ਹ ਦੇ ਜੋੜੇ ਨੇ ਅਮਰੀਕਾ 'ਚ ਜਿੱਤੇ 14 ਮੈਡਲ
NEXT STORY