ਜ਼ੀਰਾ (ਸਤੀਸ਼): ਬੀਤੀ ਰਾਤ ਤਲਵੰਡੀ ਰੋਡ ਜ਼ੀਰਾ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲਕ ਪ੍ਰੇਮ ਕੁਮਾਰ ਪੁੱਤਰ ਹਾਕਮ ਚੰਦ ਵਾਸੀ ਸਿੰਘ ਸਭਾ ਰੋਡ ਜ਼ੀਰਾ ਨੇ ਦੱਸਿਆ ਕਿ ਬੀਤੀ ਰਾਤ ਸ਼ਾਰਟ ਸਰਕਟ ਕਾਰਨ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ, ਜਿਸ ਨਾਲ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬਿ੍ਰਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ ਪਰ ਉਦੋਂ ਤੱਕ ਅੱਗ ਬੁੱਝ ਚੁੱਕੀ ਸੀ।
ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ
NEXT STORY