ਫਿਰੋਜ਼ਪੁਰ(ਕੁਮਾਰ, ਮਲਹੋਤਰਾ)–ਇਕ ਸਾਂਡ ਨੂੰ ਆਪਣੇ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਮਾਰਨ ਦੇ ਦੋਸ਼ ’ਚ ਥਾਣਾ ਮਮਦੋਟ ਦੀ ਪੁਲਸ ਨੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ । ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮਮਦੂਟ ਦੀ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਕਰਨਵੀਰ ਸਿੰਘ ਵਿਰੁੱਧ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਹੈ ਕਿ ਜਦੋਂ ਉਹ ਆਪਣੇ ਕੰਮ ਲਈ ਆਪਣੀ ਕਾਰ ’ਚ ਜਾ ਰਿਹਾ ਸੀ, ਤਾਂ ਉਸ ਨੇ ਖੇਤਾਂ ’ਚ ਇਕ ਕਾਲਾ ਸਾਂਡ ਡਿੱਗਿਆ ਪਿਆ ਦੇਖਿਆ ਅਤੇ ਜਦੋਂ ਉਹ ਆਪਣੀ ਕਾਰ ਰੋਕ ਕੇ ਸਾਂਡ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਇਸ ਦੇ ਪੇਟ ਅਤੇ ਲੱਤ ’ਤੇ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਬਹੁਤ ਜ਼ਿਆਦਾ ਖੂਨ ਨਿਕਲ ਰਿਹਾ ਸੀ। ਜਦੋਂ ਸ਼ਿਕਾਇਤਕਰਤਾ ਨੇ ਵੀਡੀਓ ਬਣਾਈ ਤਾਂ ਨੇੜੇ ਖੜ੍ਹੇ ਜਸਵੀਰ ਸਿੰਘ ਨਾਮ ਦੇ ਵਿਅਕਤੀ ਨੇ ਉਸਨੂੰ ਦੱਸਿਆ ਕਿ ਇਸ ਸਾਂਡ ਨੂੰ ਕਰਨਵੀਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀਆਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਪੁਲਸ ਵੱਲੋਂ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਸਟਲ, ਮੈਗਜ਼ੀਨ ਤੇ ਮਾਰੂ ਹਥਿਆਰ ਨਾਲ ਪੰਜ ਗ੍ਰਿਫਤਾਰ
NEXT STORY