ਕੋਟਕਪੂਰਾ (ਜਗਤਾਰ ਦੁਸਾਂਝ)- ਕੋਟਕਪੂਰਾ ਨੇੜੇ ਧੁੰਦ ਕਾਰਨ ਅੱਧੀ ਦਰਜਨ ਵਾਹਨ ਆਪਸ 'ਚ ਟਕਰਾ ਜਾਣ ਨਾਲ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ ਕਈ ਗੱਡੀਆਂ ਦਾ ਵੀ ਨੁਕਸਾਨ ਹੋ ਗਿਆ। ਜਿਸ 'ਚ ਕਈ ਲੋਕ ਜ਼ਖ਼ਮੀ ਹੋ ਗਏ ਅਤੇ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਧੁੰਦ ਕਾਰਨ ਇਹ ਹਾਦਸਾ ਵਾਪਰਿਆ। ਕੋਟਕਪੂਰਾ ਦੇ ਜੈਤੋ ਰੋਡ 'ਤੇ ਪਹਿਲਾਂ ਦੋ ਵਾਹਨ ਆਪਸ 'ਚ ਟਕਰਾ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾ ਗਏ। ਇਸ ਹਾਦਸੇ ਕਾਰਨ ਵਾਹਨਾਂ 'ਚ ਸਵਾਰ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਇੱਕ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਇਸ ਸਬੰਧੀ ਬੱਸ ਚਾਲਕ ਬੇਅੰਤ ਸਿੰਘ ਨੇ ਦੱਸਿਆ ਕਿ ਟਾਟਾ ਐੱਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਦੋ ਟਰੈਕਟਰ-ਟਰਾਲੀਆਂ ਸੜਕ 'ਤੇ ਰਿਫਲੈਕਟਰ ਤੋਂ ਬਿਨਾਂ ਖੜ੍ਹੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ।ਇਸ ਸਬੰਧੀ ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਖੜ੍ਹਾ ਸੀ ਤਾਂ ਬੱਸ ਚਾਲਕ ਨੇ ਪਿੱਛੇ ਤੋਂ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਮਾਮਲੇ ਸਬੰਧੀ ਕਿਸਾਨ ਨੱਥਾ ਸਿੰਘ ਨੇ ਦੱਸਿਆ ਕਿ ਤੇਜ਼ ਰਫ਼ਤਾਰ ਬੱਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ
ਇਸ ਦੌਰਾਨ ਜਾਂਚ ਅਧਿਕਾਰੀ ਐੱਸਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਦੋ ਬੱਸਾਂ, ਇੱਕ ਟਾਟਾ ਐੱਸ ਗੱਡੀ, ਦੋ ਟਰੈਕਟਰ ਟਰਾਲੀਆਂ ਅਤੇ ਦੋ ਕੈਂਟਰ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ 'ਚ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫਿਰ ਮਹਿੰਗਾ ਹੋਇਆ ਟੋਲ, ਇਸ ਟੋਲ ਪਲਾਜ਼ਾ 'ਤੇ ਵਧੀਆ ਦਰਾਂ, ਜਾਣੋ ਕੀ ਹਨ ਨਵੇਂ ਰੇਟ
NEXT STORY