ਬਠਿੰਡਾ (ਸ਼ਰਮਾ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ 'ਚ ਚੱਲ ਰਹੇ ਕਿਸ਼੍ਰੀ ਵਿਗਿਆਨ ਕੇਂਦਰ 'ਚ ਅੱਜ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਸਮ੍ਰਿਧੀ ਯੋਜਨਾ ਨਾਲ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਇਸ ਯੋਜਨਾ ਲਈ ਕੇਂਦਰੀ ਬਜਟ 'ਚ 75 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਜਿੱਥੇ ਗੋਰਖਪੁਰ 'ਚ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਹਿਲੀ ਕਿਸ਼ਤ ਦੇ ਦੋ ਹਜ਼ਾਰ ਰੁਪਏ ਕਿਸਾਨਾਂ ਦੇ ਖਾਤਿਆਂ 'ਚ ਪਾ ਦਿੱਤੇ ਗਏ ਹਨ, ਉੱਥੇ ਹੀ ਪੰਜਾਬ ਸਰਕਾਰ ਨੇ ਅਜੇ ਤੱਕ ਲਾਭਪਾਤਰੀ ਕਿਸਾਨਾਂ ਦੀਆਂ ਸੂਚੀਆਂ ਵੀ ਤਿਆਰ ਨਹੀਂ ਕੀਤੀਆਂ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋ ਰਿਹਾ ਹੈ ਕਿ ਪੰਜਾਬ ਦੇ ਕਿਸਾਨ ਸੂਬਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਇਸ ਲਾਭ ਤੋਂ ਹਾਲੇ ਤੱਕ ਵਾਂਝੇ ਰਹਿ ਗਏ ਹਨ। ਕਿਸਾਨੀ ਨਾਲ ਸੰਬੰਧਤ ਲਘੂ ਉਦਯੋਗ ਸਥਾਪਿਤ ਕਰਨ ਲਈ ਕੇਂਦਰ ਵਲੋਂ ਇਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਤਿੰਨ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਅਤੇ ਪੰਜਾਬ ਸਮੇਤ ਕੁੱਲ ਚਾਰ ਸੂਬਿਆਂ ਅੰਦਰ ਕਰੀਬ ਸੱਤਰ ਹਜ਼ਾਰ ਲਘੂ ਉਦਯੋਗ ਸਥਾਪਿਤ ਕੀਤੇ ਜਾਣੇ ਹਨ।
ਦਿਨ ਦਿਹਾੜੇ ਰਾਡਾਂ ਨਾਲ ਹਮਲਾ ਕਰਕੇ ਕੀਤਾ ਵਿਅਕਤੀ ਦਾ ਕਤਲ, 4 ਖਿਲਾਫ ਪਰਚਾ
NEXT STORY