ਲੌਂਗੋਵਾਲ (ਵੈੱਬ ਡੈਸਕ)- ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਮੌਕੇ ਅੱਜ ਲੌਂਗੋਵਾਲ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ 'ਤੇ ਦੋ ਸਾਲਾਂ ਵਿਚ ਦੋ ਵਾਰ ਹਮਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰ ਇਕ ਨੂੰ ਆਪਣੇ ਧਾਰਮਿਕ ਸਥਾਨ 'ਤੇ ਜਾ ਕੇ ਨਤਮਸਤਕ ਹੋਣ ਦਾ ਹੱਕ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਸਾਡੀ ਸਰਕਾਰ ਆਵੇਗੀ ਤਾਂ ਪੰਜਾਬ ਵਿਚ ਗੈਂਗਸਟਰਾਂ 'ਤੇ ਨਕੇਲ ਪਾਉਣ ਦੇ ਨਾਲ-ਨਾਲ ਹਵਾ ਦੇਣ ਵਾਲਿਆਂ 'ਤੇ ਨਕੇਲ ਪਾਈ ਜਾਵੇਗੀ। ਪੰਜਾਬ ਦੀ ਆਨ-ਬਾਨ ਅਤੇ ਸ਼ਾਨ ਅਤੇ ਅਣਖ ਨੂੰ ਬਰਕਰਾਰ ਰੱਖਣਾ ਅਕਾਲੀ ਦਲ ਦਾ ਸਭ ਤੋਂ ਪਹਿਲਾਂ ਧਰਮ ਹੈ, ਜੋਕਿ 106 ਸਾਲਾ ਤੋਂ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ।
ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
ਉਨ੍ਹਾਂ ਕਿਹਾ ਕਿ ਜਿਸ ਦਿਨ ਜਨਤਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੱਖ ਮੰਤਰੀ ਬਣਾ ਦਿੱਤਾ ਤਾਂ ਇਹੋ-ਜਿਹਾ ਕਾਨੂੰਨ ਲੈ ਕੇ ਆਵਾਂਗੇ ਕਿ ਇਕ ਵੀ ਨਸ਼ਾ ਵੇਚਣ ਵਾਲਾ ਬਾਹਰ ਨਹੀਂ ਰਹੇਗਾ ਅਤੇ 10 ਸਾਲਾ ਲਈ ਜੇਲ੍ਹ ਵਿਚ ਬੰਦ ਕਰਾਂਗਾ ਤਾਂਕਿ ਨਾ ਤਾਂ ਪੰਜਾਬ ਵਿਚ ਨਸ਼ਾ ਨਾ ਵਿਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਪੰਜਾਬ ਦੀਆਂ ਮੰਗਾਂ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਸੁਖਬੀਰ ਬਾਦਲ ਦਿਨ-ਰਾਤ ਇਕ ਕਰਨਗੇ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ ਸਖ਼ਤ ਕਾਰਵਾਈ
NEXT STORY