ਚੰਡੀਗੜ੍ਹ- ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਰਸਿਮਰਤ ਕੌਰ ਬਾਦਲ ਦੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਪੰਜਾਬ 'ਚ ਮਹਿਜ਼ 7 ਦਿਨਾਂ ਦੇ ਅੰਦਰ ਨਸ਼ੇ ਦੀ ਓਵਰਡੋਜ਼ ਕਾਰਨ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਟਵੀਟ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸਿੱਧਾ ਹਮਲਾ ਬੋਲਦਿਆਂ ਦੋਸ਼ ਲਗਾਇਆ ਗਿਆ ਹੈ ਕਿ ਸਰਕਾਰ ਦੇ ਹੱਥ ਇਨ੍ਹਾਂ ਪੀੜਤਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਅਤੇ ਸਰਕਾਰ ਨੂੰ ਆਪਣੇ ਰਿਪੋਰਟ ਕਾਰਡ ਵਿੱਚ ਇਨ੍ਹਾਂ ਮੌਤਾਂ ਦਾ ਜ਼ਿਕਰ ਜ਼ਰੂਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24 ਲੱਖ ਦੇ ਕੇ ਭਾਰਤ ਪੁੱਜਾ ਮਨਪ੍ਰੀਤ

ਨਸ਼ੇ ਦੀ ਭੇਟ ਚੜ੍ਹੇ ਪੀੜਤਾਂ ਦੇ ਵੇਰਵੇ
ਹਰਸਿਮਰਤ ਕੌਰ ਬਾਦਲ ਨੇ ਟਵੀਟ 'ਚ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਵੇਰਵੇ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 11 ਅਗਸਤ ਨੂੰ ਮਾਨਸਾ 'ਚ 16 ਸਾਲਾ ਅਮਰੀਕ ਸਿੰਘ ਮ੍ਰਿਤਕ ਪਾਇਆ ਗਿਆ ਸੀ। 11 ਅਗਸਤ ਨੂੰ ਹੀ ਫਿਰੋਜ਼ਪੁਰ ਵਿੱਚ ਇਲਾਜ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਟੂਟ ਦੀ ਮੌਤ ਹੋ ਗਈ। ਇਸੇ ਤਰ੍ਹਾਂ 14 ਅਗਸਤ ਨੂੰ ਸੜਕ ਕਿਨਾਰੇ ਦੋ ਨੌਜਵਾਨ ਗੁਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਦੀਆਂ ਲਾਸ਼ਾਂ ਮਿਲੀਆਂ ਸਨ, ਜਿਨ੍ਹਾਂ ਦੀਆਂ ਬਾਂਹਾਂ 'ਚ ਸਰਿੰਜਾਂ ਲੱਗੀਆਂ ਹੋਈਆਂ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert
18 ਅਗਸਤ ਨੂੰ ਫਾਜ਼ਿਲਕਾ 'ਚ 25 ਸਾਲਾ ਪਵਨ ਕੁਮਾਰ ਮ੍ਰਿਤਕ ਪਾਇਆ ਗਿਆ ਸੀ। 18 ਅਗਸਤ ਨੂੰ ਤਾਹਲੀਵਾਲਾ ਬੋਦਲਾ ਪਿੰਡ ਵਿੱਚ 20 ਸਾਲਾ ਕਰਨਜੀਤ ਸਿੰਘ ਦੀ ਲਾਸ਼ ਮਿਲੀ ਸੀ। 19 ਅਗਸਤ ਨੂੰ ਪੰਜਾਵਾ ਪਿੰਡ ਵਿੱਚ 42 ਸਾਲਾ ਸੁਖਜਿੰਦਰ ਸਿੰਘ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਟਵੀਟ 'ਚ ਇਸ ਦਰਦਨਾਕ ਸਥਿਤੀ ਨੂੰ ਬਿਆਨ ਕਰਦਿਆਂ ਕਿਹਾ ਗਿਆ ਹੈ ਕਿ ਇਹ ਸਿਰਫ਼ ਅੰਕੜੇ ਨਹੀਂ ਸਨ, ਸਗੋਂ ਇਹ ਸਭ ਅਸਲੀ ਇਨਸਾਨ ਸਨ, ਜਿਨ੍ਹਾਂ ਦੇ ਹੱਸਦੇ-ਖੇਡਦੇ ਪਰਿਵਾਰ ਨਸ਼ਿਆਂ ਕਾਰਨ ਬਰਬਾਦ ਹੋ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਵਿਦੇਸ਼ ਜਾਣ ਦਾ ਸੁਫ਼ਨਾ ਟੁੱਟਿਆ, ਲਵ ਮੈਰਿਜ ਕਰਾਉਣ ਵਾਲੇ ਜੋੜੇ ਨੇ ਜੋ ਕੀਤਾ, ਹਰ ਕੋਈ ਹੈਰਾਨ
NEXT STORY