ਸੰਗਤ ਮੰਡੀ, (ਮਨਜੀਤ)- ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਕੋਟਗੁਰੂ ਨਜ਼ਦੀਕ ਦੋ ਕਾਰ ਸਵਾਰ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 72 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਐੱਸ. ਆਈ. ਬਲੇਤਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਸਥਾਨ ’ਤੇ ਪਹੁੰਚੀ ਤਾਂ ਦਿੱਲੀ ਨੰਬਰੀ ਕਾਰ ਸਮੇਤ ਦੋ ਵਿਅਕਤੀ ਸ਼ੱਕੀ ਹਾਲਤ ’ਚ ਡੱਬਵਾਲੀ ਵਾਲੇ ਪਾਸਿਓਂ ਆ ਰਹੇ ਸਨ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀਆਂ ਦੀ ਕਾਰ ਰੋਕ ਕੇ ਕਾਰ ਦੀ ਡਿੱਗੀ ਦੀ ਤਲਾਸ਼ੀ ਲਈ ਗਈ ਤਾਂ ਡਿੱਗੀ ’ਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 72 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬੰਟੀ ਪੁੱਤਰ ਰਾਜਪਾਲ ਵਾਸੀ ਚੱਠਾ ਤੇ ਰਣਜੀਤ ਸਿੰਘ ਪੁੱਤਰ ਸ਼ੋਭਾ ਸਿੰਘ ਵਾਸੀ ਸਾਲਮ ਖੇਡ਼ਾ ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।
ਬਹਿਬਲ ਕਲਾ ਗੋਲੀਕਾਂਡ : ਮੁੱਖ ਗਵਾਹ ਦੀ ਪਤਨੀ ਵਲੋਂ 2 ਮੰਤਰੀਆਂ ਵਿਰੁੱਧ ਹਾਈ ਕੋਰਟ ’ਚ ਰਿੱਟ
NEXT STORY