ਲੁਧਿਆਣਾ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਨਾਮਧਾਰੀ ਦਰਬਾਰ, ਭੈਣੀ ਸਾਹਿਬ ਵਿਖੇ ਬਸੰਤ ਪੰਚਮੀ ਦੇ ਮੌਕੇ ਨਤਮਸਤਕ ਹੋਏ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਚਲਾਈ ਗਈ ਕੂਕਾ ਲਹਿਰ ਦੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੇ ਉਸ ਸਮੇਂ ਸਮਾਜ ਨੂੰ ਦਿਸ਼ਾ ਦਿੱਤੀ ਜਦੋਂ ਭਾਰਤ ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ। ਉਨ੍ਹਾਂ ਨੇ ਵਿਸ਼ਵ ਵਿੱਚ ਪਹਿਲੀ ਵਾਰ ਸ਼ਾਂਤੀਮਈ ਢੰਗ ਨਾਲ ਸਵਦੇਸ਼ੀ ਅੰਦੋਲਨ ਦੀ ਸ਼ੁਰੂਆਤ ਕੀਤੀ।
ਇਸ ਦੌਰਾਨ ਨਾਮਧਾਰੀ ਪਰਿਵਾਰ ਨੇ ਮੁੱਖ ਮੰਤਰੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ’ਚ ਸਤਿਗੁਰੂ ਰਾਮ ਸਿੰਘ ਜੀ ਦੇ ਨਾਮ ’ਤੇ ਇਕ ਵਿਸ਼ੇਸ਼ ਚੇਅਰ ਸਥਾਪਤ ਕਰਨ ਦੀ ਮੰਗ ਪੇਸ਼ ਕੀਤੀ। ਮੁੱਖ ਮੰਤਰੀ ਸੈਣੀ ਨੇ ਲਿਖਤੀ ਪ੍ਰਸਤਾਵ ਮਿਲਣ ’ਤੇ ਇਸ ਮੰਗ ਨੂੰ ਪੂਰਾ ਕਰਨ ਦਾ ਵਿਸ਼ੇਸ਼ ਤੌਰ ’ਤੇ ਭਰੋਸਾ ਦਿੱਤਾ। ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ’ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਬੋਲਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਨਾ-ਮਾਤਰ ਹੋ ਗਈ ਹੈ ਅਤੇ ਜਨਤਾ ਅਸਫਲ ਭਗਵੰਤ ਮਾਨ ਸਰਕਾਰ ਤੋਂ ਛੁਟਕਾਰਾ ਪਾਉਣ ਦਾ ਮੌਕਾ ਲੱਭ ਰਹੀ ਹੈ। ਸਾਹਨੇਵਾਲ ਖੇਤਰ ਦੇ ਸੀਨੀਅਰ ਭਾਜਪਾ ਆਗੂ, ਪਵਨ ਕੁਮਾਰ (ਸਾਬਕਾ ਜ਼ਿਲਾ ਪ੍ਰਧਾਨ), ਨੀਸ਼ੂ ਸ਼ਰਮਾ (ਸਮਰਾਲਾ), ਹੀਰਾ ਸਿੰਘ ਅਮਰਗੜ੍ਹ, ਮਨਮੀਤ ਸਿੰਘ ਚਾਵਲਾ, ਪਿੰਕੂ ਸ਼ਰਮਾ (ਕੌਂਸਲਰ), ਰਸ਼ਪਾਲ ਸਿੰਘ ਸਾਹਨੇਵਾਲ, ਸੰਦੀਪ ਠਾਕੁਰ, ਵਿਨੈ ਕੁਮਾਰ (ਮੰਡਲ ਪ੍ਰਧਾਨ) ਅਤੇ ਹੋਰ ਪਤਵੰਤੇ ਵੀ ਇਸ ਮੌਕੇ ਮੌਜੂਦ ਸਨ।
ਮੁਕਤਸਰ ਪੁਲਸ ਦਾ ਜੇਲ ’ਚ ‘ਸਰਪ੍ਰਾਈਜ਼ ਆਪ੍ਰੇਸ਼ਨ’ : 120 ਜਵਾਨਾਂ ਨੇ ਫੋਲੀ ਇਕ-ਇਕ ਬੈਰਕ
NEXT STORY