ਅਬੋਹਰ,(ਸੁਨੀਲ)- ਪਿੰਡ ਆਲਮਗਡ਼੍ਹ ਵਾਸੀ ਇਕ ਵਿਅਕਤੀ ਨੇ ਬੀਤੀ ਰਾਤ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਉਸ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ।
ਜਾਣਕਾਰੀ ਅਨੁਸਾਰ ਕਰੀਬ 60 ਸਾਲਾ ਸਵਰਨ ਕੁਮਾਰ ਪੁੱਤਰ ਸ਼੍ਰੀ ਰਾਮ ਨੇ ਬੀਤੀ ਦੇਰ ਰਾਤ ਕਿੱਲਿਆਂਵਾਲੀ ਫਾਟਕ ਨੇਡ਼ੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅੱਜ ਸਵੇਰੇ ਉਥੋਂ ਲੰਘ ਰਹੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਮੈਂਬਰਾਂ ਅਤੇ ਜੀ. ਆਰ. ਪੀ. ਨੂੰ ਦਿੱਤੀ, ਜਿਸ ’ਤੇ ਸੰਮਤੀ ਮੈਂਬਰ ਬਿੱਟੂ ਨਰੂਲਾ, ਜਗਦੇਵ, ਰਵੀ, ਸੋਨੂੰ ਅਤੇ ਜੀ. ਆਰ. ਪੀ. ਦੇ ਹੌਲਦਾਰ ਵਧਾਵਾ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਪੁਲਸ ਨੇ ਮ੍ਰਿਤਕ ਦੇ ਪੁੱਤਰ ਵਿਜੇ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ।
ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਔਰਤ ਦੀ ਮੌਤ
NEXT STORY