ਲੁਧਿਆਣਾ (ਸਹਿਗਲ) : ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹੇ ਭਰ ’ਚ ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜ਼ਿਲੇ ਭਰ ’ਚ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਡੇਂਗੂ ਦੀ ਰੋਕਥਾਮ ਲਈ ਬੁਖਾਰ ਸਬੰਧੀ ਸਰਵੇ ਅਤੇ ਚੌਕਸੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਇਸ ਸਬੰਧੀ ਮੰਗਲਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਜੇਕਰ ਕੂਲਰਾਂ, ਟਾਇਰਾਂ, ਟੁੱਟੇ ਭਾਂਡਿਆਂ ਅਤੇ ਹੋਰ ਥਾਵਾਂ ’ਤੇ ਪਾਣੀ ਜਮ੍ਹਾ ਹੋ ਜਾਂਦਾ ਹੈ ਤਾਂ ਉਸ ’ਚ ਡੇਂਗੂ ਦਾ ਮੱਛਰ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਘਰਾਂ ਅਤੇ ਦਫ਼ਤਰਾਂ ’ਚ, ਕੂਲਰਾਂ, ਗਮਲਿਆਂ, ਛੱਤਾਂ ਆਦਿ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਦੀ ਬਿਮਾਰੀ ਐਂਡੀਜ਼ ਇਜਿਪਟੀ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਅਤੇ ਹੱਡੀਆਂ ’ਚ ਦਰਦ ਵਰਗੇ ਲੱਛਣ ਹੋਣ ਤਾਂ ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਆਪਣੇ ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਆਪਣੇ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸੌਂਦੇ ਸਮੇਂ ਮੱਛਰ ਭਜਾਉਣ ਵਾਲੀ ਕਰੀਮ ਅਤੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਚ ਮੁਫ਼ਤ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ
NEXT STORY