ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਅਕਾਲੀ ਆਗੂ ਜੋਬਨਪ੍ਰੀਤ ਸਿੰਘ ਦੇ ਗ੍ਰਿਫ਼ਤਾਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਅਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੂਬਾ ਸਰਕਾਰ ਵਲੋਂ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਗਿਆ ਹੈ। ਹਾਈਕੋਰਟ ਵਲੋਂ ਇਸ 'ਤੇ ਇਕ ਦਿਨ ਦੀ ਮੋਹਲਤ ਦਿੱਤੀ ਗਈ ਹੈ ਅਤੇ ਭਲਕੇ ਤੱਕ ਸੂਬਾ ਸਰਕਾਰ ਨੂੰ ਇਸ ਮਾਮਲੇ ਸਬੰਧੀ ਜਵਾਬ ਦਾਖ਼ਲ ਕਰਨਾ ਪਵੇਗਾ।
ਇਸ ਬਾਰੇ ਅਕਾਲੀ ਆਗੂ ਅਤੇ ਵਕੀਲ ਅਰਸ਼ਦੀਪ ਕਲੇਰ ਦਾ ਕਹਿਣਾ ਹੈ ਕਿ ਇਕ ਪਾਸੇ ਸੂਬਾ ਸਰਕਾਰ ਮਜੀਠੀਆ ਖ਼ਿਲਾਫ਼ ਲੁਕਆਊਟ ਸਰਕੂਲਰ ਜਾਰੀ ਕਰ ਰਹੀ ਹੈ ਪਰ ਦੂਜੇ ਪਾਸੇ ਮਜੀਠੀਆ ਦਾ ਪਾਸਪੋਰਟ ਤਾਂ ਪਹਿਲਾਂ ਹੀ ਅਦਾਲਤ 'ਚ ਜਮ੍ਹਾਂ ਕਰਵਾਇਆ ਹੋਇਆ ਹੈ। ਇਸ ਕਾਰਨ ਉਹ ਬਾਹਰ ਕਿਵੇਂ ਭੱਜ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨੀ ਲੜਾਈ ਲੜ ਰਹੇ ਹਾਂ ਅਤੇ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ।
ਲਿਵ-ਇਨ ਰਿਲੇਸ਼ਨ ਸਬੰਧੀ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ, ਭਿਆਨਕ ਬਣੇ ਹਾਲਾਤ
NEXT STORY