ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਨਵੀਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅਗਲੇ 2 ਦਿਨ ਸੂਬੇ 'ਚ ਚੰਗਾ ਮੀਂਹ ਪੈਣ ਦੇ ਆਸਾਰ ਹਨ, ਜਦਕਿ 25 ਅਗਸਤ ਤੋਂ ਮੌਸਮ ਸਾਫ ਹੋ ਜਾਵੇਗਾ। ਹਾਲਾਂਕਿ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਨਾਲ ਆਸਮਾਨ ਕਾਲੇ ਬੱਦਲਾਂ ਨਾਲ ਘਿਰਿਆ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਈ ਥਾਵਾਂ 50-75% 'ਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਝੋਨੇ-ਗੰਨੇ ਦੀ ਫਸਲ ਡੁੱਬੀ
ਇਸ ਦੇ ਨਾਲ ਹੀ ਭਲਕੇ ਯਾਨੀ 23 ਅਗਸਤ ਤੇ 24 ਅਗਲਤ ਨੂੰ ਹੁਸ਼ਿਆਰਪੁਰ ਅਤੇ ਰੂਪਨਗਰ 'ਚ ਕਈ ਥਾਵਾਂ 'ਤੇ ਮੀਂਹ ਰਹੇਗਾ। ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ 'ਚ ਕੁਝ ਥਾਵਾਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉੱਥੇ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਲਿਸ਼ਕਣ ਨਾਲ ਗਰਜ-ਤੁਫਾਨ ਦੀ ਸੰਭਾਵਨਾ ਵੀ ਰਹੇਗੀ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
25 ਤੇ 26 ਅਗਸਤ ਤੋਂ ਮੌਸਮ 'ਚ ਵੱਡਾ ਬਦਲਾਅ ਆਵੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਡਾਈ ਰਹਿਣਗੇ। ਸਿਰਫ਼ ਪਹਾੜਾਂ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀ ਇੱਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ ਛਿੜੀ ਚਰਚਾ
NEXT STORY