ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਗੁਰੂਹਰਸਹਾਏ ਸ਼ਹਿਰ ਅਤੇ ਕਈ ਪਿੰਡਾਂ 'ਚ ਭਾਰੀ ਮੀਂਹ ਅਤੇ ਕਈ ਥਾਵਾਂ 'ਤੇ ਗੜ੍ਹੇਮਾੜੀ ਪੈਨ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ। ਕਿਸਾਨਾਂ ਨੇ ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਵੱਡ ਕੇ ਮੰਡੀਆਂ 'ਚ ਵੇਚਣ ਲਈ ਸੁੱਟੀ ਹੋਈ ਹੈ ਅਤੇ ਮੀਂਹ ਪੈਣ ਕਾਰਨ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਜਗ੍ਹਾ-ਜਗ੍ਹਾ 'ਤੇ ਪਾਣੀ ਖੜ੍ਹਾ ਹੋਇਆ ਪਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ 'ਚ ਵੱਡੇ-ਵੱਡੇ ਸ਼ੈਡ ਪਾਏ ਹੋਏ ਹਨ ਅਤੇ ਉਨ੍ਹਾਂ ਸ਼ੈਡਾਂ ਦੇ ਪਾਣੀ ਦੀ ਨਿਕਾਸੀ ਦੀਆਂ ਜੋ ਪਾਈਪਾਂ ਪਾਈਆਂ ਹੋਈਆਂ ਹਨ, ਉਹ ਸਹੀ ਢੰਗ ਨਾਲ ਨਹੀਂ ਪਾਈਆਂ ਹੋਈਆਂ ਹਨ, ਜਿਸ ਕਾਰਨ ਸ਼ੈੱਡ ਦਾ ਪਾਣੀ ਮੰਡੀਆਂ 'ਚ ਖੁੱਲ੍ਹੇ ਅਸਮਾਨ ਵਿਚ ਪਿਆ ਝੋਨਾ ਅਤੇ ਬੋਰੀਆਂ 'ਚ ਪਾਣੀ ਵੜ ਗਿਆ, ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
ਆੜਤੀਆਂ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸ਼ੈੱਡਾਂ ਦੀਆਂ ਪਾਣੀ ਕੱਢਣ ਵਾਲੀਆਂ ਪਾਈਪਾਂ ਨੂੰ ਅੰਡਰ ਗਰਾਊਂਡ ਪਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ 'ਚ ਕਿਸੇ ਵੀ ਕਿਸਾਨ ਦਾ ਕੋਈ ਨੁਕਸਾਨ ਨਾ ਹੋ ਸਕੇ। ਇਸ ਦੇ ਨਾਲ ਹੀ ਮੁੱਖ ਦਾਣਾ ਮੰਡੀ ਦਾ ਮੁੱਖ ਗੇਟ ਜਿੱਥੇ ਮੀਂਹ ਪੈਣ ਕਾਰਨ ਪਾਣੀ ਖੜ੍ਹ ਗਿਆ ਹੈ ਅਤੇ ਲੋਕਾਂ ਨੂੰ ਆਉਣ-ਜਾਣ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਵਾਰ ਫਿਰ ਪ੍ਰਸ਼ਾਸਨ ਦੀ ਪੋਲ ਖੁੱਲੀ ਹੈ ਕਿ ਉਨ੍ਹਾਂ ਵੱਲੋਂ ਦਾਅਵੇ ਕੀਤੇ ਜਾਂਦੇ ਹਨ ਕਿ ਝੋਨੇ ਦੇ ਸੀਜ਼ਨ ਆਉਣ ਤੋਂ ਪਹਿਲਾਂ ਪਹਿਲਾਂ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ ਜੋਕਿ ਝੂਠੇ ਸਾਬਤ ਹੋ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
ਇਸ ਦੇ ਨਾਲ ਹੀ ਸ਼ਹਿਰ ਦੇ ਨਾਲ ਲੱਗਦੇ ਪਿੰਡ ਪੰਜੇ ਕੇ ਉਤਾੜ ਤੇ ਮੋਠਾਂ ਵਾਲਾ ਵਿਖੇ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਬਲਜਿੰਦਰ ਸਿੰਘ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਮੋਠਾਂ ਵਾਲਾ ਵਿਖੇ ਕਿਸਾਨਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਕਈ ਕਿਸਾਨਾਂ ਦੀ ਖੜ੍ਹੀ ਹੋਈ ਫ਼ਸਲ ਵੀ ਡਿੱਗ ਗਈ ਹੈ ਕਿਉਂਕਿ ਮੀਹ ਝੱਖੜ-ਹਨ੍ਹੇਰੀ ਹੋਣ ਕਾਰਨ ਇਹ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਕਿਸਾਨਾਂ ਨੂੰ ਮਾਲੀ ਸਹਾਇਤਾ ਦੀ ਮੰਗ ਕੀਤੀ ਹੈ। ਇਸ ਤੋਂ ਕੁਝ ਪਹਿਲਾਂ ਫਾਜ਼ਿਲਕਾ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਗੁਰੂਹਰਸਹਾਏ ਦੇ ਪ੍ਰਸ਼ਾਸਨ ਵੱਲੋਂ ਕੋਈ ਵੀ ਸਬਕ ਨਹੀਂ ਲਿਆ ਗਿਆ ਜੇ ਅੱਜ ਪੁਖ਼ਤਾ ਇੰਤਜ਼ਾਮ ਹੁੰਦੇ ਤਾਂ ਕਿਸਾਨਾਂ ਦਾ ਇਨ੍ਹਾ ਨੁਕਸਾਨ ਨਹੀਂ ਹੋਣਾ ਸੀ। ਮੀਂਹ ਪੈਨ ਕਾਰਨ ਗਿੱਲੀ ਅਤੇ ਖ਼ਰਾਬ ਹੋਈ ਫ਼ਸਲ ਨੂੰ ਕਿਸਾਨਾਂ ਵੱਲੋਂ ਸੁਕਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
NEXT STORY