ਫ਼ਾਜ਼ਿਲਕਾ (ਸੁਖਵਿੰਦਰ ਥਿੰਦ)-ਯੂਕ੍ਰੇਨ ’ਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਸੂਬਾ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਪੰਜਾਬ ’ਚ ਰਹਿਣ ਵਾਲੇ ਵਿਅਕਤੀ ਹੈਲਪਲਾਈਨ ਨੰਬਰ 1100 ਅਤੇ ਭਾਰਤ ਤੋਂ ਬਾਹਰ ਰਹਿਣ ਵਾਲੇ ਵਿਅਕਤੀ 01724111905 ’ਤੇ ਸੰਪਰਕ ਕਰਕੇ ਯੂਕ੍ਰੇਨ ’ਚ ਫਸੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮੋਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਝਟਕਾ, ਜ਼ਮਾਨਤ ਅਰਜ਼ੀ ਹੋਈ ਖਾਰਿਜ
ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਯੂਕ੍ਰੇਨ ’ਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕ੍ਰੇਨ ’ਚ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ।
ਪਿੰਡ ਭਾਦੜਾ ਦਾ ਗੁਰਜੀਤ ਸਿੰਘ ਯੂਕ੍ਰੇਨ ਦੀ ਰਾਜਧਾਨੀ ਕੀਵ 'ਚ ਫਸਿਆ
NEXT STORY