ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਵੱਲੋਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 9 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮੱਗਲਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਚੜਿੱਕ ਦੇ ਮੁਖੀ ਪੂਰਨ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸਰਤਾਜ ਸਿੰਘ ਪੁਲਸ ਪਾਰਟੀ ਸਮੇਤ ਕੱਚਾ ਰਸਤਾ, ਨੇੜੇ ਕਬਰਿਸਤਾਨ ਮੱਲੀਆਂਵਾਲਾ ਵਿਖੇ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਕੁਲਜਿੰਦਰ ਸਿੰਘ ਉਰਫ਼ ਕਾਲੂ ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨਤਾਰਨ ਨੂੰ ਕਾਬੂ ਕਰ ਕੇ ਉਸ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਸ ਚੌਕੀ ਲੋਪੋਂ ਦੇ ਇੰਚਾਰਜ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਗੁਪਤ ਸੂਚਨਾ ਦੇ ਆਧਾਰ ’ਤੇ ਤੋਤਾ ਸਿੰਘ ਉਰਫ਼ ਵੀਰੂ ਵਾਸੀ ਪਿੰਡ ਲੋਪੋਂ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਸਮਾਲਸਰ ਦੇ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਨਾਮ ਕੌਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਹਸਨ ਹੁਸੈਨ ਵਾਸੀ ਪਿੰਡ ਥਰਾਜ ਨੂੰ ਕਾਬੂ ਕਰ ਕੇ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਬਾਘਾਪੁਰਾਣਾ ਦੇ ਮੁਖੀ ਜਨਕ ਰਾਜ ਨੇ ਦੱਸਿਆ ਕਿ ਪੁਲਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਉਰਫ਼ ਦਿੱਲੀ ਵਾਸੀ ਪਿੰਡ ਘੋਲੀਆਂ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਧਰਮਕੋਟ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਕੁਲਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਗੁਪਤ ਸੂਚਨਾ ਦੇ ਆਧਾਰ ’ਤੇ ਚੰਦ ਸਿੰਘ ਵਾਸੀ ਪਿੰਡ ਅਮੀਵਾਲਾ ਅਤੇ ਸਰਬਜੀਤ ਸਿੰਘ ਉਰਫ਼ ਸਰਬਾ ਵਾਸੀ ਧਰਮਕੋਟ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 125 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਵਿਚ ਹਰਜਿੰਦਰ ਸਿੰਘ ਉਰਫ਼ ਗੁਰਮੇਲ ਸਿੰਘ ਵਾਸੀ ਧਰਮਕੋਟ ਨੂੰ ਨਾਮਜ਼ਦ ਕਰ ਕੇ ਉਸ ਨੂੰ ਵੀ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਨਾਹਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਦੇਰ ਰਾਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਗੁਪਤ ਸੂਚਨਾ ਦੇ ਆਧਾਰ ’ਤੇ ਮਨਜਿੰਦਰ ਸਿੰਘ ਉਰਫ਼ ਮਨੀ ਵਾਸੀ ਪਿੰਡ ਜੌੜਾ, ਤਰਨਤਾਰਨ, ਹਾਲ ਆਬਾਦ ਝੰਡੇਵਾਲਾ ਅਤੇ ਨਿਤਿਸ਼ ਗੋਇਲ ਵਾਸੀ ਕੋਟਕਪੂਰਾ, ਹਾਲ ਆਬਾਦ ਝੰਡੇਵਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਦੱਸਿਆ ਕਿ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛ-ਗਿੱਛ ਤੋਂ ਬਾਅਦ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਵੜਿੰਗ ਅਤੇ ਬਾਜਵਾ ਸਣੇ ਸਾਰੇ ਦਿੱਗਜ
NEXT STORY