ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਕੋਟਕਪੂਰਾ ਅਧੀਨ ਪੈਂਦੀ ਪੁਲਸ ਚੌਕੀ ਪੰਜਗਰਾਈ ਕਲਾਂ ਦੇ ਸਹਾਇਕ ਥਾਣੇਦਾਰ ਸੁਖਮੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸਿਵੀਆਂ ਵਾਲੇ ਰੋਡ ਤੋਂ ਸੰਧੂਆਂ ਵਾਲਾ ਰੋਡ ਪੰਜਗਰਾਈ ਕਲਾਂ ਨੂੰ ਜਾ ਰਹੇ ਸਨ ਤਾਂ ਜਦ ਪੁਲਸ ਪਾਰਟੀ ਸ਼ਮਸ਼ਾਨ ਘਾਟ ਦੇ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਦੀ ਗੱਡੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜਿਆ ਮੋਮੀ ਲਿਫਾਫੇ ਨੂੰ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।
ਇਸ ਤੇ ਪੁਲਸ ਨੇ ਸ਼ੱਕ ਦੇ ਅਧਾਰ ’ਤੇ ਉਸ ਨੂੰ ਕਾਬੂ ਕਰ ਕੇ ਉਸ ਦਾ ਨਾਂ-ਪਤਾ ਪੁੱਛਿਆ ਅਤੇ ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 8.16 ਗ੍ਰਾਮ ਹੈਹੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਸੁਖਵੀਰ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਅਬੋਹਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
NEXT STORY