ਫਿਰੋਜ਼ਪੁਰ,(ਮਲਹੋਤਰਾ, ਕੁਮਾਰ)– ਸੀ. ਆਈ. ਏ. ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਾ ਕੇ ਚਾਰ ਨਸ਼ਾ ਸਮੱਗਲਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਸਟਾਫ ਦੇ ਏ. ਐੱਸ. ਆਈ. ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਟੀਮ ਫਾਜ਼ਿਲਕਾ ਰੋਡ 'ਤੇ ਗਸ਼ਤ 'ਤੇ ਸੀ ਤਾਂ
ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹੈਰੋਇਨ ਵੇਚਣ ਦਾ ਕੰਮ ਕਰਨ ਵਾਲੇ ਗੁਰਮੀਤ ਸਿੰਘ ਪਿੰਡ ਬੋਹੜੀ, ਰੁਕਮਨਦੀਪ ਸਿੰਘ ਪਿੰਡ ਫੱਕਰਸਰ, ਰਜਿੰਦਰ ਸਿੰਘ ਪਿੰਡ ਫਹਿਤਪੁਰ ਅਤੇ ਅਰਸ਼ਦੀਪ ਸਿੰਘ ਪਿੰਡ ਘੱਗਾ ਸਾਰੇ ਜ਼ਿਲਾ ਮੁਕਤਸਰ ਸਕਾਰਪਿਓ ਗੱਡੀ 'ਚ ਸਵਾਰ ਹੋ ਕੇ ਜਲਾਲਾਬਾਦ ਤੋਂ ਫਿਰੋਜ਼ਪੁਰ ਵੱਲ ਹੈਰੋਇਨ ਵੇਚਣ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪਿੰਡ ਖਲਚੀਆਂ ਕਦੀਮ ਦੇ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਸਕਾਰਪਿਓ ਗੱਡੀ 'ਚ ਆ ਰਹੇ ਉਕਤ ਚਾਰਾਂ ਸਮੱਗਲਰਾਂ ਨੂੰ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਨ ਅਤੇ 2.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਸਮੱਗਲਰਾਂ ਦੇ ਖਿਲਾਫ ਥਾਣਾ ਸਦਰ 'ਚ ਪਰਚਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਤੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ।
3 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫਤਾਰ
NEXT STORY