ਮੋਗਾ (ਆਜ਼ਾਦ)-ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਦੇ ਇਲਾਵਾ ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਅਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੱਸ ਅੱਡਾ ਚੋਟੀਆਂ ਨਾਥਾਂ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਰਾਹੁਲ ਨਿਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਕਾਬੂ ਕਰ ਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਗੁਰਸੇਵਕ ਸਿੰਘ ਨਿਵਾਸੀ ਪਿੰਡ ਰਾਜੇਆਣਾ ਨੂੰ ਕਾਬੂ ਕਰ ਕੇ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਦੋਹਾਂ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾਂ ਮਿਲਣ ’ਤੇ ਦਰਸ਼ਨ ਸਿੰਘ ਨਿਵਾਸੀ ਪਿੰਡ ਠੱਠੀ ਭਾਈ ਨੂੰ ਕਾਬੂ ਕਰ ਕੇ 40 ਲਿਟਰ ਲਾਹਣ ਬਰਾਮਦ ਕੀਤੀ। ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਦੀਆਂ ਤਹਿਸੀਲਾਂ ਅੰਦਰ ਭ੍ਰਿਸ਼ਟਾਚਾਰ ਵੱਡੀ ਪੱਧਰ ’ਤੇ ਫੈਲਿਆ: ਹਰਪਾਲ ਸਿੰਘ ਚੀਮਾ
NEXT STORY