ਮੋਗਾ (ਆਜ਼ਾਦ) : ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੇਰ ਰਾਤ ਪਿੰਡ ਅਮੀਵਾਲਾ ਨੇੜੇ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਕੁਲਦੀਪ ਕੌਰ ਅਤੇ ਕੁਲਦੀਪ ਕੌਰ ਉਰਫ਼ ਮੋਟੋ, ਦੋਵੇਂ ਵਾਸੀ ਪਿੰਡ ਅਮੀਵਾਲਾ, ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਬਾਘਾਪੁਰਾਣਾ ਦੇ ਮੁਖੀ ਜਨਕ ਰਾਜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਸਤਨਾਮ ਸਿੰਘ ਅਤੇ ਵਿਰੱਪਨ ਉਰਫ਼ ਵਿੱਕੀ, ਦੋਵੇਂ ਵਾਸੀ ਪਿੰਡ ਚੰਦਨਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਐਕਟਿਵਾ ਸਕੂਟਰੀ ’ਤੇ ਸਵਾਰ ਸੁਮਨਪ੍ਰੀਤ ਕੌਰ ਵਾਸੀ ਨਿਹਾਲ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਸਿਟੀ ਮੋਗਾ ਦੇ ਮੁਖੀ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਜਦੋਂ ਥਾਣੇਦਾਰ ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਨੇਚਰ ਪਾਰਕ ਨੇੜੇ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਸੂਰਜ ਸਿੰਘ ਵਾਸੀ ਸਾਧਾਂਵਾਲੀ ਬਸਤੀ, ਮੋਗਾ, ਨੂੰ ਕਾਬੂ ਕਰ ਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਅਨੁਸਾਰ ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਉਪਰੰਤ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ 'ਚ ਮਨਾਉਣਗੇ ਦੁਸਹਿਰਾ
NEXT STORY