ਲੁਧਿਆਣਾ,(ਅਨਿਲ)- ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਦੋ ਨਸ਼ਾ ਸਮੱਗਲਰਾਂ ਨੂੰ 3 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਦੋ ਨਸ਼ਾ ਸਮੱਗਲਰ ਹੈਰੋਇਨ ਦੀ ਖੇਪ ਲੈ ਕੇ ਮੋਟਰਸਾਈਕਲ 'ਤੇ ਇਲਾਕਾ ਵਿਜੇ ਨਗਰ ਟਿੱਬਾ ਵੱਲ ਆ ਰਹੇ ਹਨ, ਜਿਸ 'ਤੇ ਤੁਰੰਤ ਮੌਕੇ 'ਤੇ ਥਾਣੇਦਾਰ ਨਰੇਸ਼ ਕੁਮਾਰ ਦੀ ਪਾਰਟੀ ਨੂੰ ਭੇਜਿਆ ਗਿਆ। ਇਸ ਦੌਰਾਨ ਉਕਤ ਦੋਵੇਂ ਵਿਅਕਤੀਆਂ ਨੂੰ ਸ਼ੱਕ ਹੋਣ 'ਤੇ ਚੈਕਿੰਗ ਲਈ ਰੋਕਿਆ ਗਿਆ । ਜਦੋਂ ਪੁਲਸ ਨੇ ਉਨ੍ਹਾਂ ਦੇ ਹੈਂਡ ਬੈਗ ਦੀ ਤਲਾਸ਼ੀ ਲਈ ਤਾਂ ਉਸ 'ਚੋਂ 615 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਢਾ ਅਤੇ 25 ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 3 ਕਰੋੜ ਤੋਂ ਜ਼ਿਆਦਾ ਦੀ ਦੱਸੀ ਜਾ ਰਹੀ ਹੈ। ਪੁਲਸ ਨੇ ਤੁਰੰਤ ਦੋਵੇਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਪਛਾਣ ਰਾਜ ਕੁਮਾਰ ਰਾਜੂ ਉਮਰ 52 ਸਾਲ ਪੁੱਤਰ ਅਜੀਤ ਸਿੰਘ ਵਾਸੀ ਮੁਹੱਲੇ ਵਿਜੇ ਨਗਰ ਟਿੱਬਾ ਅਤੇ ਸੁਮੀਤ ਕੁਮਾਰ ਉਮਰ 22 ਸਾਲ ਪੁੱਤਰ ਓਮ ਪ੍ਰਕਾਸ਼ ਵਾਸੀ ਨਿਊ ਕੁਲਦੀਪ ਨਗਰ, ਬਸਤੀ ਜੋਧੇਵਾਲ ਵਜੋਂ ਕੀਤੀ ਗਈ ਹੈ, ਜਿਨ੍ਹਾਂ ਖਿਲਾਫ ਮੋਹਾਲੀ ਐੱਸ. ਟੀ. ਐੱਫ. ਪੁਲਸ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿੱਧਵਾਂ ਬ੍ਰਾਂਚ ਨਹਿਰ ’ਚ ਤੈਰਦੀਆਂ 3 ਲਾਸ਼ਾਂ ਮਿਲੀਆਂ
NEXT STORY