ਪਟਿਆਲਾ (ਬਲਜਿੰਦਰ)- ਜਬਰ-ਜ਼ਿਨਾਹ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਦੀ ਪੰਜਾਬ-ਹਰਿਆਣਾ ਹਾਈਕੋਰਟ ਨੇ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਪਟਿਆਲਾ ਵਿਚ ਉਨ੍ਹਾਂ ਦੇ ਵਕੀਲ ਐਡਵੋਕੇਟ ਐੱਸ. ਐੱਸ. ਸੱਘੂ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਦੀ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ
ਇਥੇ ਇਹ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪਟਿਆਲਾ ਦੀ ਅਦਾਲਤ ਨੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਦੀ ਮਾਈਨਿੰਗ ਦੇ ਕੇਸ ਵਿਚ ਜ਼ਮਾਨਤ ਦੀ ਅਰਜ਼ੀ ਮਨਜੂਰ ਕਰ ਲਈ ਸੀ ਅਤੇ ਅੱਜ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ ਜਬਰ-ਜ਼ਿਨਾਹ ਦੇ ਕੇਸ ਵਿਚ ਵੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਵਿਧਾਇਤ ਦੇ ਜੇਲ੍ਹ ਵਿਚੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ ਸੀਰੀਜ਼ ਵਿਵਾਦ 'ਤੇ ਬੋਲੇ ਯੋਗਰਾਜ ਸਿੰਘ
NEXT STORY