ਦਿੜ੍ਹਬਾ ਮੰਡੀ,(ਅਜੈ)- ਦੁਨੀਆਂ ਅੰਦਰ ਆਈ ਕੁਦਰਤੀ ਕਰੋਪੀ ਕਰੋਨਾ ਮਹਾਂਮਾਰੀ ਕਾਰਨ ਸਾਰਾ ਕੰਮ ਕਾਰ ਠੱਪ ਹੋ ਕੇ ਰਹਿ ਗਿਆ ਸੀ। ਇੱਥੋਂ ਤੱਕ ਕਿ ਕੋਰੋਨਾ ਕਾਰਨ ਹੋਈ ਮੌਤ ਤੋਂ ਬਾਅਦ ਉਸ ਵਿਅਕਤੀ ਦੇ ਪਰਿਵਾਰਿਕ ਮੈਂਬਰ ਵੀ ਸੰਸਕਾਰ ਤੱਕ ਕਰਨ ਤੋਂ ਮੂੰਹ ਮੋੜ ਗਏ ਸੀ। ਹੁਣ ਲਾਕਡਾਉਨ ਦੇ ਚੌਥੇ ਭਾਗ 'ਚ ਵੀ ਪਬਲਿਕ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੇਕਿਨ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਦੇ ਬਹਾਦਰ ਅਧਿਕਾਰੀਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਕੋਪਲ ਗਰੁੱਪ ਸੂਲਰ ਘਰਾਟ ਦੇ ਐਮ.ਡੀ.ਸੰਜੀਵ ਬਾਂਸਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੱਲਾਸ਼ੇਰੀ ਸਦਕਾ ਸਾਡੇ ਪੰਜਾਬ ਦੇ ਬਹਾਦਰ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਫਸਰ ਤੇ ਮੁਲਾਜ਼ਮ, ਡਾਕਟਰ, ਪੈਰਾ ਮੈਡੀਕਲ ਸਟਾਫ, ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ, ਬੈਂਕਾਂ ਅਤੇ ਹੋਰ ਸਾਰੇ ਅਦਾਰਿਆਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੋਰੋਨਾ ਯੋਧੇ ਬਣ ਕੇ ਆਪਣੀ ਇਹ ਸੇਵਾ ਬਾਖੂਬੀ ਨਿਭਾਈ ਹੈ।ਜਿਸ ਦੀ ਬਦੌਲਤ ਪੰਜਾਬ ਇਸ ਮਹਾਂਮਾਰੀ ਨਾਲ ਲੜਾਈ ਵਿੱਚ ਕਾਫੀ ਹੱਦ ਤੱਕ ਸਫਲ ਰਿਹਾ ਹੈ। ਬਾਂਸਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰੇਕ ਮਹਿਕਮੇ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤੌਰ ਤੇ ਸਨਮਾਨ ਕੀਤਾ ਜਾਵੇ। ਜਿਨ੍ਹਾਂ ਦੇ ਸਾਹਸ ਸਦਕਾ ਅੱਜ ਪੰਜਾਬ ਅੰਦਰ ਇੱਕ ਵਾਰ ਫਿਰ ਤੋਂ ਮਾਹੌਲ ਠੀਕ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਸਰਕਾਰ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਬਲਿਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜੇ ਵੀ ਅਸੀਂ ਇਸ ਬਿਮਾਰੀ ਤੋਂ ਸੁਚੇਤ ਰਹਿਣ ਦੇ ਨਾਲ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਮੰਨਣ ਦੀ ਜਰੂਰਤ ਹੈ ਤਾਂ ਜੋ ਸਾਡਾ ਆਉਣ ਵਾਲਾ ਸਮਾਂ ਸੁਖਮਈ ਹੋ ਸਕੇ।
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਦਾਦੀ-ਪੋਤੇ ਦੀ ਮੌਤ
NEXT STORY