ਜ਼ੀਰਾ (ਗੁਰਮੇਲ ਸੇਖਵਾਂ)– ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਮਾਰੇ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੇ ਮਾਮਲੇ ਵਿਚ ਥਾਣਾ ਜ਼ੀਰਾ ਸਦਰ ਦੀ ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
ਇਸ ਦੀ ਜਾਣਕਾਰੀ ਦਿੰਦਿਆਂ ਥਾਣਾ ਜ਼ੀਰਾ ਸਦਰ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਰਾਹੁਲ ਪੁੱਤਰ ਕੁਲਦੀਪ ਸਿੰਘ ਵਾਸੀ ਕੀਮੇਵਾਲੀ ਨੇ ਦੱਸਿਆ ਕਿ ਬੀਤੇ ਦਿਨ ਟਰੈਕਟਰ-ਟਰਾਲੀ ਚਾਲਕ ਅਮਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਸਨੇਰ ਜ਼ੀਰਾ ਨੇ ਟਰਾਲੀ 'ਤੇ ਪਰਾਲੀ ਦੀਆਂ ਗੱਠਾਂ ਲੋਡ ਕੀਤੀਆਂ ਹੋਈਆਂ ਸਨ ਅਤੇ ਇਸ ਦੌਰਾਨ ਨੌਜਵਾਨ ਸਾਜਨ ਪੁੱਤਰ ਸੁਰਿੰਦਰ ਵਾਸੀ ਪਿੰਡ ਕੀਮੇ ਵਾਲੀ ਦਾ ਮੋਟਰਸਾਈਕਲ ਟਰੈਕਟਰ-ਟਰਾਲੀ ਨਾਲ ਟਕਰਾ ਜਾਣ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ
NEXT STORY