ਲੁਧਿਆਣਾ (ਰਾਮ)- ਸ਼ਾਂਤੀ ਵਿਹਾਰ ’ਚ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਏ ਜਾਣ ਦੀ ਦੁਖਦਾਇਕ ਜਾਣਕਾਰੀ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਭਾਮੀਆਂ ਕਲਾਂ ਦੇ ਰਹਿਣ ਵਾਲੇ ਕਰਣ ਸਿੰਘ (32) ਪੁੱਤਰ ਵਿਕਰ ਸਿੰਘ ਵਜੋਂ ਹੋਈ ਹੈ। ਉਹ ਸ਼ਾਂਤੀ ਨਗਰ ’ਚ ਕਿਰਾਏ ਦੇ ਕਮਰੇ ’ਚ ਰਹਿੰਦਾ ਸੀ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਤਾ ਨੇ ਦੱਸਿਆ ਕਿ ਉਸ ਨੂੰ ਉਹ ਸੋਮਵਾਰ ਨੂੰ ਆਪਣੇ ਭਾਮੀਆਂ ਕਲਾਂ ਸਥਿਤ ਘਰ ’ਚ ਲੈ ਕੇ ਆਏ ਸਨ ਪਰ ਉਹ ਸ਼ਾਮ 5 ਵਜੇ ਫਿਰ ਆਪਣੇ ਕਿਰਾਏ ਦੇ ਕਮਰੇ ’ਚ ਚਲਾ ਗਿਆ ਸੀ।
ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ
ਜਾਣਕਾਰੀ ਮੁਤਾਬਕ ਨੌਜਵਾਨ ਦੀ ਪਤਨੀ ਉਸ ਨਾਲ ਝਗੜਾ ਕਰ ਕੇ ਪੇਕੇ ਚਲੀ ਗਈ ਸੀ। ਇਸ ਤੋਂ ਬਾਅਦ ਉਸ ਨੇ ਸੋਮਵਾਰ ਰਾਤ 11 ਵਜੇ ਸ਼ਰਾਬ ਦੇ ਨਸ਼ੇ ’ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਥਾਣਾ ਜਮਾਲਪੁਰ ਦੀ ਪੁਲਸ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਮਿਲ ਗਿਆ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪ੍ਰੇਮ ਸਬੰਧਾਂ ਕਾਰਨ ਇਹ ਕਦਮ ਚੁੱਕੇ ਜਾਣ ਦਾ ਸ਼ੱਕ
NEXT STORY