ਫ਼ਿਰੋਜ਼ਪੁਰ (ਕੁਮਾਰ): ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ.ਐਸ.ਆਈ. ਰੋਸ਼ਨ ਲਾਲ ਦੀ ਅਗਵਾਈ ਹੇਠ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਰੋਸ਼ਨ ਲਾਲ ਦੀ ਅਗਵਾਈ ਹੇਠ ਜਦ ਪੁਲਸ ਪਾਰਟੀ ਅਲੀ ਕੇ ਰੋਡ ਏਕਤਾ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਦੇ ਕੋਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਤੇ ਭੁਪਿੰਦਰ ਪੁੱਤਰ ਓਮ ਪ੍ਰਕਾਸ਼, ਸੰਨੀ ਪੁੱਤਰ ਜਸਵੰਤ ਅਤੇ ਆਕਾਸ਼ ਪੁੱਤਰ ਬਿੱਲਾ ਆਪਸ ਵਿੱਚ ਮਿੱਤਰ ਹਨ ਅਤੇ ਨਸ਼ਾ ਕਰਦੇ ਹਨ ਅਤੇ ਨਸ਼ੇ ਦੀ ਪੂਰਤੀ ਲਈ ਕਈ ਵਾਰ ਮੋਟਰਸਾਈਕਲ ਆਦਿ ਵੀ ਚੋਰੀ ਕਰਦੇ ਹਨ ਤੇ ਦਰਿਆ ਵੱਲੋਂ ਨਾਜਾਇਜ਼ ਸ਼ਰਾਬ ਲਿਆ ਕੇ ਪੀਣ ਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਚੋਰੀ ਦੇ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਨਾਜਾਇਜ਼ ਸ਼ਰਾਬ ਤੋਂ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਕਾਬੰਦੀ ਕਰਦੇ ਹੋਏ ਸੋਕੜ ਨਹਿਰ ਦੇ ਪੁਲ ਦੇ ਕੋਲ ਨਾਮਜ਼ਦ ਤਿੰਨੋਂ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸਿਟੀ ਵਿਚ ਆਈ.ਪੀ.ਸੀ. ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਰੈਕੇਟ ਦਾ ਪਰਦਾਫਾਸ਼, 2 ਕਾਬੂ
NEXT STORY