ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ। ਇਸ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੋ ਫਰਾਰ ਹੋ ਗਏ। ਐਕਸਾਈਜ਼ ਇੰਸਪੈਕਟਰ ਹਰਦੀਪ ਸਿੰਘ ਸਰਕਲ ਬਾਘਾਪੁਰਾਣਾ ਟੀਮ ਸਮੇਤ ਪੁਲ ਡਰੇਨ ਰੋਡੇ ਨੇੜੇ ਗਸ਼ਤ ਕਰ ਰਹੇ ਸਨ। ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਨੂੰ ਦੇਖ ਕੇ ਕਾਰ ਵਿਚ ਸਵਾਰ ਗੁਰਪ੍ਰਕਾਸ਼ ਸਿੰਘ ਉਰਫ਼ ਟਿੰਕੂ ਵਾਸੀ ਮੁਗਲੂ ਪੱਟੀ, ਬਾਘਾਪੁਰਾਣਾ ਅਤੇ ਅੰਕੁਸ਼ ਕੰਦਾਰੀ ਵਾਸੀ ਬਾਘਾਪੁਰਾਣਾ ਮੌਕੇ ਤੋਂ ਫਰਾਰ ਹੋ ਗਏ। ਕਾਰ ਦੀ ਤਲਾਸ਼ੀ ਦੌਰਾਨ ਉਸ ਵਿਚੋਂ 55 ਪੇਟੀਆਂ (600 ਬੋਤਲਾਂ) ਠੇਕਾ ਸ਼ਰਾਬ ਬਰਾਮਦ ਹੋਈ। ਪੁਲਸ ਨੇ ਕਾਰ ਅਤੇ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਮਾਲਸਰ ਵਿਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਹੌਲਦਾਰ ਸਤਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਸੇ ਤਰ੍ਹਾਂ ਥਾਣਾ ਅਜੀਤਵਾਲ ਦੀ ਪੁਲਸ ਨੇ ਵੀ ਗਸ਼ਤ ਦੌਰਾਨ ਜਸਵੀਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਚੂਹੜਚੱਕ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 26 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਸ ਖ਼ਿਲਾਫ਼ ਵੀ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
NEXT STORY